ਮਃ ੩ ॥
Third Mehl:
ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥
(ਸਤੀ) ਇਸਤ੍ਰੀਆਂ ਆਪਣੇ ਖਸਮ ਦੇ ਜੀਉਂਦਿਆਂ ਉਸ ਦੀ ਸੇਵਾ ਕਰਦੀਆਂ ਹਨ,
The widows burn themselves in the fire, along with their husbands' corpses.
ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥
ਪਤੀ ਨੂੰ “ਆਪਣਾ” ਸਮਝਦੀਆਂ ਹਨ ਤਾਂਹੀਏਂ ਸਰੀਰ ਦੇ ਦੁੱਖ ਸਹਿੰਦੀਆਂ ਹਨ ।
If they truly knew their husbands, then they suffer terrible bodily pain.
ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥
ਪਰ, ਹੇ ਨਾਨਕ! ਜਿਨ੍ਹਾਂ ਨੇ ਖਸਮ ਨੂੰ ਖਸਮ ਨਾਹ ਜਾਤਾ, ਉਹ ਕਿਉਂ ਦੁੱਖ ਸਹਿਣ?
O Nanak, if they did not truly know their husbands, why should they burn themselves in the fire?
ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥
ਪਤੀ ਚਾਹੇ ਸੁਖੀ ਹੋਵੇ ਚਾਹੇ ਦੁਖੀ ਹੋਵੇ ਉਹ (ਔਖੇ ਵੇਲੇ) ਨੇੜੇ ਨਹੀਂ ਢੁਕਦੀਆਂ ।੩।
Whether their husbands are alive or dead, those wives remain far away from them. ||3||