ਪਉੜੀ ॥
Pauree:
ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥
ਹੇ ਕਰਤਾਰ! (ਜਗਤ ਵਿਚ ਜੀਵ ਪੈਦਾ ਕਰ ਕੇ) ਦੁੱਖ ਤੇ ਸੁਖ ਭੀ ਤੂੰ ਉਹਨਾਂ ਦੇ ਨਾਲ ਹੀ ਪੈਦਾ ਕਰ ਦਿੱਤੇ, (ਦੁੱਖ ਤੇ ਸੁੱਖ ਦਾ) ਲੇਖ ਭੀ (ਤੂੰ ਉਹਨਾਂ ਦੇ ਮੱਥੇ ਤੇ) ਲਿਖ ਦਿੱਤਾ ।
You created pain along with pleasure; O Creator, such is the writ You have written.
ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥
ਜਿਸ ਪ੍ਰਭੂ ਦਾ ਨਾਹ ਕੋਈ ਖ਼ਾਸ ਰੂਪ ਤੇ ਨਾਹ ਰੇਖ ਹੈ, ਉਸ ਦੇ ਨਾਮ ਦੇ ਬਰਾਬਰ (ਜੀਵਾਂ ਲਈ) ਹੋਰ ਕੋਈ ਬਖ਼ਸ਼ਸ਼ ਨਹੀਂ ਹੈ;
There is no other gift as great as the Name; it has no form or sign.
ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥
‘ਨਾਮ’ ਇਕ ਐਸਾ ਖ਼ਜ਼ਾਨਾ ਹੈ ਜੋ ਕਦੇ ਮੁੱਕਦਾ ਨਹੀਂ, ਗੁਰੂ ਦੇ ਸਨਮੁਖ ਹੋਇਆਂ ਇਹ ਮਨ ਵਿਚ ਵੱਸਦਾ ਹੈ ।
The Naam, the Name of the Lord, is an inexhaustible treasure; it abides in the mind of the Gurmukh.
ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥
ਜਿਸ ਮਨੁੱਖ ਨੂੰ ਮਿਹਰ ਕਰ ਕੇ ਪ੍ਰਭੂ ‘ਨਾਮ’ ਦੇਂਦਾ ਹੈ, ਉਸ (ਦੇ ਚੰਗੇ ਮੰਦੇ ਕਰਮਾਂ) ਦਾ ਲੇਖ ਮੁੜ ਨਹੀਂ ਲਿਖਦਾ ।
In His Mercy, He blesses us with the Naam, and then, the writ of pain and pleasure is not written.
ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥
ਪਰ, ਉਹੀ ਮਨੁੱਖ ਪ੍ਰਭੂ ਨੂੰ ਮਿਲਦੇ ਹਨ ਜੋ ਸੇਵਕ-ਭਾਵ ਵਿਚ ਰਹਿ ਕੇ ਹਰਿ-ਨਾਮ ਦਾ ਜਾਪ ਜਪਦੇ ਹਨ ।੬।
Those humble servants who serve with love, meet the Lord, chanting the Chant of the Lord. ||6||