ਪਉੜੀ ॥
Pauree:
ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥
ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ;
The Creator created the world; He alone understands it.
ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥
ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ ।
He Himself created the Universe, and He Himself shall destroy it afterwards.
ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥
ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ ।
All have grown weary of wandering throughout the four ages, but none know the Lord's worth.
ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥
ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ;
The True Guru has shown me the One Lord, and my mind and body are at peace.
ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।੭।
The Gurmukh praises the Lord forever; that alone happens, which the Creator Lord does. ||7||