ਪਉੜੀ ॥
Pauree:
ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥
ਗੁਰੂ ਦੇ ਸਬਦ ਦੀ ਰਾਹੀਂ ਉੱਚੀ ਵਿਚਾਰ ਵਾਲੇ ਹੋ ਕੇ ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਹ ਭੀ ਉਸ ਦਾ ਰੂਪ ਹੋ ਜਾਂਦੇ ਹਨ;
Those who meditate on the True Lord are true; they contemplate the Word of the Guru's Shabad.
ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥
ਪ੍ਰਭੂ ਦਾ ਨਾਮ ਹਿਰਦੇ ਵਿਚ ਰੱਖ ਕੇ ਤੇ ਹਉਮੈ ਮਾਰ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ ।
They subdue their ego, purify their minds, and enshrine the Lord's Name within their hearts.
ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥
ਪਰ ਮੂਰਖ ਮਨੁੱਖ ਘਰਾਂ ਮਹਲ ਮਾੜੀਆਂ (ਦੇ ਮੋਹ) ਵਿਚ ਲੱਗ ਪੈਂਦੇ ਹਨ,
The fools are attached to their homes, mansions and balconies.
ਜਿਨ੍ਹਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥
ਮਨਮੁਖ (ਮੋਹ ਦੇ) ਘੁੱਪ ਹਨੇਰੇ ਵਿਚ ਫਸ ਕੇ ਉਸ ਨੂੰ ਪਛਾਣਦੇ ਹੀ ਨਹੀਂ ਜਿਸ ਨੇ ਪੈਦਾ ਕੀਤਾ ਹੈ ।
The self-willed manmukhs are caught in darkness; they do not know the One who created them.
ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਜੀਵ ਵਿਚਾਰੇ ਕੀਹ ਹਨ? ਤੂੰ ਜਿਸ ਨੂੰ ਸਮਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ।੮।
He alone understands, whom the True Lord causes to understand; what can the helpless creatures do? ||8||