ਮਾਝ ਮਹਲਾ ੫ ॥
Maajh, Fifth Mehl:
ਓਤਿ ਪੋਤਿ ਸੇਵਕ ਸੰਗਿ ਰਾਤਾ ॥
(ਜਿਵੇਂ ਕੱਪੜੇ ਦਾ ਸੂਤਰ) ਤਾਣੇ ਵਿਚ ਪੇਟੇ ਵਿਚ (ਮਿਲਿਆ ਹੋਇਆ ਹੁੰਦਾ ਹੈ ਤਿਵੇਂ ਪਰਮਾਤਮਾ ਆਪਣੇ) ਸੇਵਕ ਦੇ ਨਾਲ ਮਿਲਿਆ ਰਹਿੰਦਾ ਹੈ ।
Through and through, the Lord is intermingled with His servant.
ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥
(ਜੀਵਾਂ ਨੂੰ) ਸੁਖ ਦੇਣ ਵਾਲਾ ਪ੍ਰਭੂ ਆਪਣੇ ਸੇਵਕਾਂ ਦੀ ਰੱਖਿਆ ਕਰਦਾ ਹੈ ।
God, the Giver of Peace, cherishes His servant.
ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥
(ਮੇਰੀ ਤਾਂਘ ਹੈ ਕਿ) ਮੈਂ ਪ੍ਰਭੂ ਦੇ ਸੇਵਕਾਂ ਦੇ ਦਰ ਤੇ ਪਾਣੀ ਢੋਵਾਂ ਪੱਖਾਂ ਫੇਰਾਂ ਤੇ ਚੱਕੀ ਪੀਹਾਂ (ਕਿਉਂਕਿ ਸੇਵਕਾਂ ਨੂੰ) ਪਾਲਣਹਾਰ ਪ੍ਰਭੂ (ਦੇ ਸਿਮਰਨ) ਦਾ ਹੀ ਉੱਦਮ ਰਹਿੰਦਾ ਹੈ ।੧।
I carry the water, wave the fan, and grind the grain for the servant of my Lord and Master. ||1||
ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥
ਪ੍ਰਭੂ ਨੇ (ਜਿਸ ਨੂੰ ਉਸ ਦੀ ਮਾਇਆ ਦੇ ਮੋਹ ਦੀ) ਫਾਹੀ ਕੱਟ ਕੇ ਆਪਣੀ ਸੇਵਾ-ਭਗਤੀ ਵਿਚ ਜੋੜਿਆ ਹੈ
God has cut the noose from around my neck; He has placed me in His Service.
ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥
ਉਸ ਸੇਵਕ ਦੇ ਮਨ ਵਿਚ ਮਾਲਕ ਪ੍ਰਭੂ ਦਾ ਹੁਕਮ ਪਿਆਰਾ ਲੱਗਣ ਲੱਗ ਪੈਂਦਾ ਹੈ ।
The Lord and Master's Command is pleasing to the mind of His servant.
ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥
ਉਹ ਸੇਵਕ ਉਹੀ ਕਮਾਈ ਕਰਦਾ ਹੈ, ਜੋ ਮਾਲਕ ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਸੇਵਕ ਨਾਮ ਸਿਮਰਨ ਵਿਚ ਅਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਨ ਵਿਚ ਸਿਆਣਾ ਹੋ ਜਾਂਦਾ ਹੈ ।੨।
He does that which pleases his Lord and Master. Inwardly and outwardly, the servant knows his Lord. ||2||
ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥
ਹੇ ਪ੍ਰਭੂ ! ਤੰੂ (ਆਪਣੇ ਸੇਵਕਾਂ ਦੇ ਦਿਲ ਦੀ) ਜਾਣਦਾ ਹੈਂ, ਤੂੰ (ਆਪਣੇ ਸੇਵਕਾਂ ਦਾ) ਪਾਲਣਹਾਰ ਹੈਂ, ਤੂੰ (ਸੇਵਕਾਂ ਨੂੰ ਮਾਇਆ ਦੇ ਮੋਹ ਤੋਂ ਬਚਾਣ ਦੇ) ਸਭ ਤਰੀਕੇ ਜਾਣਦਾ ਹੈਂ ।
You are the All-knowing Lord and Master; You know all ways and means.
ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥
(ਹੇ ਭਾਈ) ! ਪਾਲਣਹਾਰ ਪ੍ਰਭੂ ਦੇ ਸੇਵਕ ਪ੍ਰਭੂ ਦੇ ਮਿਲਾਪ ਦੇ ਆਤਮਕ ਅਨੰਦ ਮਾਣਦੇ ਹਨ ।
The servant of the Lord and Master enjoys the Love and Affection of the Lord.
ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥
ਪਾਲਣਹਾਰ ਪ੍ਰਭੂ ਦਾ ਆਪਾ ਉਸ ਦੇ ਸੇਵਕ ਦਾ ਆਪਾ ਬਣ ਜਾਂਦਾ ਹੈ (ਠਾਕੁਰ ਤੇ ਸੇਵਕ ਦੇ ਆਤਮਕ ਜੀਵਨ ਵਿਚ ਕੋਈ ਫ਼ਰਕ ਨਹੀਂ ਰਹਿ ਜਾਂਦਾ) । ਠਾਕੁਰ ਦੇ ਚਰਨਾਂ ਵਿਚ ਜੁੜਿਆ ਰਹਿ ਕੇ ਸੇਵਕ (ਲੋਕ ਪਰਲੋਕ ਵਿਚ) ਪਰਗਟ ਹੋ ਜਾਂਦਾ ਹੈ ।੩।
That which belongs to the Lord and Master, belongs to His servant. The servant becomes distinguished in association with his Lord and Master. ||3||
ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥
ਜਿਸ (ਸੇਵਕ) ਨੂੰ ਪਿਆਰੇ ਠਾਕੁਰ-ਪ੍ਰਭੂ ਨੇ (ਸੇਵਾ ਭਗਤੀ ਦਾ) ਸਿਰੋਪਾ ਬਖ਼ਸ਼ਿਆ ਹੈ, ਉਸ ਨੂੰ ਮੁੜ (ਉਸ ਦੇ ਕਰਮਾਂ ਦਾ) ਲੇਖਾ ਨਹੀਂ ਪੁੱਛਿਆ (ਲੇਖਾ ਪੁੱਛਣ ਵਾਸਤੇ) ਨਹੀਂ ਸੱਦਿਆ (ਭਾਵ, ਉਹ ਸੇਵਕ ਮੰਦੇ ਕਰਮਾਂ ਵਲ ਪੈਂਦਾ ਹੀ ਨਹੀਂ) ।
He, whom the Lord and Master dresses in the robes of honor, is not called to answer for his account any longer.
ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥
ਹੇ ਨਾਨਕ ! (ਆਖ—) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ । ਉਹ ਸੇਵਕ ਡੂੰਘੇ ਸੁਭਾਉ ਵਾਲਾ ਵੱਡੇ ਜਿਗਰੇ ਵਾਲਾ ਤੇ ਉੱਚੇ ਅਮੋਲਕ ਜੀਵਨ ਵਾਲਾ ਹੋ ਜਾਂਦਾ ਹੈ ।੪।੧੮।੨੫।
Nanak is a sacrifice to that servant. He is the pearl of the deep and unfathomable Ocean of God. ||4||18||25||