ਸਲੋਕ ਮਃ ੧ ॥
Shalok, First Mehl:
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ ।
Waaho! Waaho! You are wonderful and great, O Lord and Master; You created the creation, and made us.
ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥
ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ—(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) ।
You made the waters, waves, oceans, pools, plants, clouds and mountains.
ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥
ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ)
You Yourself stand in the midst of what You Yourself created.
ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥
ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ,
The selfless service of the Gurmukhs is approved; in celestial peace, they live the essence of reality.
ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥
ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ ।
They receive the wages of their labor, begging at the Door of their Lord and Master.
ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
ਹੇ ਨਾਨਕ! (ਆਖ—) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ ।੧।
O Nanak, the Court of the Lord is overflowing and carefree; O my True Carefree Lord, no one returns empty-handed from Your Court. ||1||