ਪਉੜੀ ॥
Pauree:
ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥
(ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ;
Praise the Lord, forever and ever; dedicate your body and mind to Him.
ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥
(ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ,
Through the Word of the Guru's Shabad, I have found the True, Profound and Unfathomable Lord.
ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥
ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ;
The Lord, the jewel of jewels, is permeating my mind, body and heart.
ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥
ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ ।
The pains of birth and death are gone, and I shall never again be consigned to the cycle of reincarnation.
ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
(ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ ।੧੦।
O Nanak, praise the Naam, the Name of the Lord, the ocean of excellence. ||10||