ਪਉੜੀ ॥
Pauree:
ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥
ਨਾਮ ਸਿਮਰਨ ਦਾ ਨੇਮ ਬਣਾ ਕੇ ਪ੍ਰਭੂ ਨੇ ਇਹ ਅਟੱਲ ਹੁਕਮ ਚਲਾ ਦਿੱਤਾ ਹੈ ।
True is the Command He sends forth, and True are the Orders He issues.
ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥
ਉਹ ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ (ਹਰੇਕ ਦੀ ਭਲਾਈ ਨੂੰ) ਚੰਗੀ ਤਰ੍ਹਾਂ ਜਾਣਨ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ ਤੇ ਹਰ ਥਾਂ ਮੌਜੂਦ ਹੈ ।
Forever unmoving and unchanging, permeating and pervading everywhere, He is the All-knowing Primal Lord.
ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥
ਗੁਰੂ ਦੇ ਸਬਦ ਦੀ ਰਾਹੀਂ ਪ੍ਰਭ-ਸਿਮਰਨ-ਰੂਪ ਜੀਵਨ-ਆਦਰਸ਼ ਮਿਲਦਾ ਹੈ, ਸੋ, ਗੁਰੂ ਦੀ ਮਿਹਰ ਪ੍ਰਾਪਤ ਕਰ ਕੇ ਸਿਮਰਨ ਕਰੀਏ;
By Guru's Grace, serve Him, through the True Insignia of the Shabad.
ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥
ਪ੍ਰਭੂ ਨੇ ਸਿਮਰਨ ਦੀ ਬਣਤਰ ਐਸੀ ਬਣਾਈ ਹੈ ਜੋ ਮੁਕੰਮਲ ਹੈ (ਜਿਸ ਵਿਚ ਕੋਈ ਊਣਤਾ ਨਹੀਂ); (ਹੇ ਜੀਵ!) ਗੁਰੂ ਦੀ ਸਿੱਖਿਆ ਤੇ ਤੁਰ ਕੇ ਸਿਮਰਨ ਦਾ ਰੰਗ ਮਾਣ ।
That which He makes is perfect; through the Guru's Teachings, enjoy His Love.
ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥੧੧॥
ਪ੍ਰਭੂ ਹੈ ਤਾਂ ਅਪਹੁੰਚ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਤੇ ਅਦ੍ਰਿਸ਼ਟ; ਪਰ ਗੁਰੂ ਦੇ ਸਨਮੁਖ ਹੋਇਆਂ ਉਸ ਦੀ ਸੂਝ ਪੈ ਜਾਂਦੀ ਹੈ ।੧੧।
He is inaccessible, unfathomable and unseen; as Gurmukh, know the Lord. ||11||