ਮਾਝ ਮਹਲਾ ੫ ॥
Maajh, Fifth Mehl:
ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥
ਸਾਰਾ ਆਤਮਕ ਸੁਖ ਹਿਰਦੇ ਵਿਚ ਟਿਕੇ ਰਹਿਣ ਵਿਚ ਹੈ, ਬਾਹਰ ਭਟਕਣ ਵਿਚ ਨਹੀਂ ਮਿਲਦਾ ।
Everything is within the home of the self; there is nothing beyond.
ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥
ਜੇਹੜਾ ਮਨੁੱਖ ਬਾਹਰ ਸੁੱਖ ਦੀ ਭਾਲ ਕਰਦਾ ਹੈ (ਉਹ ਸੁਖ ਨਹੀਂ ਲੱਭ ਸਕਦਾ) ਅਜੇਹੇ ਬੰਦੇ ਤਾਂ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ
One who searches outside is deluded by doubt.
ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੇ ਆਪਣੇ ਹਿਰਦੇ ਵਿਚ ਹੀ ਟਿਕ ਕੇ ਪਰਮਾਤਮਾ ਨੂੰ ਲੱਭ ਲਿਆ ਹੈ, ਉਹ ਅੰਤਰ ਆਤਮੇ ਸਿਮਰਨ ਕਰਦੇ ਹੋਏ ਭੀ ਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਦੇ ਹੋਏ ਭੀ ਸਦਾ ਸੁਖੀ ਰਹਿੰਦੇ ਹਨ ।
By Guru's Grace, one who has found the Lord within is happy, inwardly and outwardly. ||1||
ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥
(ਜਿਵੇਂ ਮਠੀ ਮਠੀ ਵਰਖਾ ਹੁੰਦੀ ਹੈ ਤੇ ਉਹ ਧਰਤੀ ਵਿਚ ਸਿੰਜਰਦੀ ਜਾਂਦੀ ਹੈ ਤਿਵੇਂ ਜਦੋਂ) ਆਤਮਕ ਅਡੋਲਤਾ ਦੀ ਹਾਲਤ ਵਿਚ ਨਾਮ-ਅੰਮ੍ਰਿਤ ਦੀ ਧਾਰ ਸਹਜੇ ਸਹਜੇ ਵਰ੍ਹਦੀ ਹੈ
Slowly, gently, drop by drop, the stream of nectar trickles down within.
ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥
ਤਦੋਂ ਮਨੁੱਖ ਦਾ ਮਨ ਗੁਰੂ ਦਾ ਸ਼ਬਦ ਸੁਣ ਕੇ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਸੁਣ ਕੇ ਉਸ ਅੰਮ੍ਰਿਤ ਧਾਰ ਨੂੰ ਪੀਂਦਾ ਜਾਂਦਾ ਹੈ (ਆਪਣੇ ਅੰਦਰ ਟਿਕਾਈ ਜਾਂਦਾ ਹੈ)
The mind drinks it in, hearing and reflecting on the Word of the Shabad.
ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥
(ਉਸ ਅਵਸਥਾ ਵਿਚ ਮਨ) ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਸਦਾ ਪਰਮਾਤਮਾ ਦੇ ਮਿਲਾਪ ਦਾ ਸੁਖ ਲੈਂਦਾ ਹੈ ।੨।
It enjoys bliss and ecstasy day and night, and plays with the Lord forever and ever. ||2||
ਜਨਮ ਜਨਮ ਕਾ ਵਿਛੁੜਿਆ ਮਿਲਿਆ ॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਜਨਮਾਂ ਜਨਮਾਂਤਰਾਂ ਦਾ ਵਿੱਛੁੜਿਆ ਹੋਇਆ ਜੀਵ ਪ੍ਰਭੂ ਚਰਨਾਂ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ ।
I have now been united with the Lord after having been separated and cut off from Him for so many lifetimes;
ਸਾਧ ਕ੍ਰਿਪਾ ਤੇ ਸੂਕਾ ਹਰਿਆ ॥
ਮਨੁੱਖ ਦਾ ਰੁੱਖਾ ਹੋ ਚੁੱਕਾ ਮਨ ਗੁਰੂ ਦੀ ਕਿਰਪਾ ਨਾਲ ਪਿਆਰ ਰਸ ਨਾਲ ਤਰ ਹੋ ਜਾਂਦਾ ਹੈ ।
by the Grace of the Holy Saint, the dried-up branches have blossomed forth again in their greenery.
ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥
ਗੁਰੂ ਪਾਸੋਂ ਜਦੋਂ ਮਨੁੱਖ ਸ੍ਰੇਸ਼ਟ ਮਤਿ ਲੈਂਦਾ ਹੈ, ਤਾਂ ਪਰਮਾਤਮਾ ਦਾ ਨਾਮ ਸਿਮਰਦਾ ਹੈ । ਗੁਰੂ ਦੀ ਸਰਨ ਪਿਆਂ ਜੀਵ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ।੩।
I have obtained this sublime understanding, and I meditate on the Naam; as Gurmukh, I have met the Lord. ||3||
ਜਲ ਤਰੰਗੁ ਜਿਉ ਜਲਹਿ ਸਮਾਇਆ ॥
ਜਿਵੇਂ (ਨਦੀ ਆਦਿਕ ਦੇ) ਪਾਣੀ ਦੀ ਲਹਿਰ (ਉਸ ਨਦੀ ਵਿਚੋਂ ਉੱਭਰ ਕੇ ਮੁੜ ਉਸ) ਪਾਣੀ ਵਿਚ ਹੀ ਰਲ ਜਾਂਦੀ ਹੈ
As the waves of water merge again with the water,
ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥
ਤਿਵੇਂ (ਗੁਰੂ ਦੀ ਸਰਨ ਪੈ ਕੇ ਸਿਮਰਨ ਕਰਨ ਨਾਲ ਮਨੁੱਖ ਦੀ) ਸੁਰਤਿ (ਜੋਤਿ) ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।
so does my light merge again into the Light.
ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
ਹੇ ਨਾਨਕ ! ਆਖ—(ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕੀਤਿਆਂ ਮਨੁੱਖ ਦੇ) ਭਟਕਣਾ ਰੂਪ ਤਖ਼ਤੇ (ਜਿਨ੍ਹਾਂ ਦੀ ਕੈਦ ਵਿਚ ਇਹ ਬੰਦ ਪਿਆ ਰਹਿੰਦਾ ਹੈ) ਖੁਲ੍ਹ ਜਾਂਦੇ ਹਨ, ਤੇ ਮੁੜ ਮਨੁੱਖ ਮਾਇਆ ਦੇ ਪਿੱਛੇ ਦੌੜ ਭੱਜ ਕਰਨ ਵਾਲੇ ਸੁਭਾਵ ਦਾ ਨਹੀਂ ਰਹਿੰਦਾ ।੪।੧੯।੨੬।
Says Nanak, the veil of illusion has been cut away, and I shall not go out wandering any more. ||4||19||26||