ਮਃ ੧ ॥
First Mehl:
ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥
ਜੇ ਖੋਟੇ ਮਨ ਨਾਲ ਤੀਰਥਾਂ ਤੇ ਨ੍ਹਾਉਣ ਤੁਰ ਪਏ ਤੇ ਸਰੀਰ ਵਿਚ ਕਾਮਾਦਿਕ ਚੋਰ ਭੀ ਟਿਕੇ ਰਹੇ,
They go and bathe at sacred shrines of pilgrimage, but their minds are still evil, and their bodies are thieves.
ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥
ਤਾਂ ਨ੍ਹਾਉਣ ਨਾਲ ਇਕ ਹਿੱਸਾ (ਭਾਵ, ਸਰੀਰ ਦੀ ਬਾਹਰਲੀ) ਮੈਲ ਤਾਂ ਲਹਿ ਗਈ ਪਰ (ਮਨ ਵਿਚ ਅਹੰਕਾਰ ਆਦਿਕ ਦੀ) ਦੂਣੀ ਮੈਲ ਹੋਰ ਚੜ੍ਹ ਗਈ,
Some of their filth is washed off by these baths, but they only accumulate twice as much.
ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥
(ਤੁੰਮੀ ਵਾਲਾ ਹਾਲ ਹੀ ਹੋਇਆ) ਤੁੰਮੀ ਬਾਹਰੋਂ ਤਾਂ ਧੋਤੀ ਗਈ, ਪਰ ਉਸ ਦੇ ਅੰਦਰ ਨਿਰੋਲ ਵਿਸੁ (ਭਾਵ, ਕੌੜੱਤਣ) ਟਿਕੀ ਰਹੀ ।
Like a gourd, they may be washed off on the outside, but on the inside, they are still filled with poison.
ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥੨॥
ਭਲੇ ਮਨੁੱਖ (ਤੀਰਥਾਂ ਤੇ) ਨ੍ਹਾਉਣ ਤੋਂ ਬਿਨਾ ਹੀ ਭਲੇ ਹਨ, ਤੇ ਚੋਰ (ਤੀਰਥਾਂ ਤੇ ਨ੍ਹਾ ਕੇ ਭੀ) ਚੋਰ ਹੀ ਹਨ ।੨।
The holy man is blessed, even without such bathing, while a thief is a thief, no matter how much he bathes. ||2||