ਸਲੋਕ ਮਃ ੧ ॥
Shalok, First Mehl:
ਦੁਇ ਦੀਵੇ ਚਉਦਹ ਹਟਨਾਲੇ ॥
ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ,
The two lamps light the fourteen markets.
ਜੇਤੇ ਜੀਅ ਤੇਤੇ ਵਣਜਾਰੇ ॥
ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ ।
There are just as many traders as there are living beings.
ਖੁਲ੍ਹੇ ਹਟ ਹੋਆ ਵਾਪਾਰੁ ॥
ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ), ਵਪਾਰ ਹੋਣ ਲੱਗ ਪਿਆ ।
The shops are open, and trading is going on;
ਜੋ ਪਹੁਚੈ ਸੋ ਚਲਣਹਾਰੁ ॥
ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ ।
whoever comes there, is bound to depart.
ਧਰਮੁ ਦਲਾਲੁ ਪਾਏ ਨੀਸਾਣੁ ॥
ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ),
The Righteous Judge of Dharma is the broker, who gives his sign of approval.
ਨਾਨਕ ਨਾਮੁ ਲਾਹਾ ਪਰਵਾਣੁ ॥
ਹੇ ਨਾਨਕ! (ਸ਼ਾਹ-ਪ੍ਰਭੂ ਦੇ ਹੱਟ ਤੇ) ‘ਨਾਮ’ ਨਫ਼ਾ ਹੀ ਕਬੂਲ ਹੁੰਦਾ ਹੈ ।
O Nanak, those who earn the profit of the Naam are accepted and approved.
ਘਰਿ ਆਏ ਵਜੀ ਵਾਧਾਈ ॥
ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ।
And when they return home, they are greeted with cheers;
ਸਚ ਨਾਮ ਕੀ ਮਿਲੀ ਵਡਿਆਈ ॥੧॥
ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ ।੧।
they obtain the glorious greatness of the True Name. ||1||