ਮਃ ੧ ॥
First Mehl:
ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥
ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ),
Even when the night is dark, whatever is white retains its white color.
ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥
ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ) ।
And even when the light of day is dazzlingly bright, whatever is black retains its black color.
ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥
ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈ;
The blind fools have no wisdom at all; their understanding is blind.
ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥
ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ (‘ਨਾਮ’ ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ ।੨।
O Nanak, without the Lord's Grace, they will never receive honor. ||2||