ਸਲੋਕ ਮਃ ੧ ॥
Shalok, First Mehl:
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
ਚੋਰਾਂ, ਲੱੁਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ;
Thieves, adulterers, prostitutes and pimps, make friendships with the unrighteous, and eat with the unrighteous.
ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥
ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ ।
They do not know the value of the Lord's Praises, and Satan is always with them.
ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥
(ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ) ।
If a donkey is anointed with sandalwood paste, he still loves to roll in the dirt.
ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥
ਹੇ ਨਾਨਕ! “ਕੂੜ” (ਦਾ ਸੂਤਰ) ਕੱਤਣ ਨਾਲ “ਕੂੜ” ਦਾ ਹੀ ਤਾਣਾ ਚਾਹੀਦਾ ਹੈ,
O Nanak, by spinning falsehood, a fabric of falsehood is woven.
ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥
“ਕੂੜ” ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ “ਕੂੜ”-ਰੂਪ ਪੁਸ਼ਾਕ ਦੇ ਕਾਰਨ “ਕੂੜ” ਹੀ ਵਡਿਆਈ ਮਿਲਦੀ ਹੈ (ਭਾਵ, “ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ”) ।੧।
False is the cloth and its measurement, and false is pride in such a garment. ||1||