ਸਲੋਕ ਮਃ ੧ ॥
Shalok: First Mehl:
ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥
ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ),
O True Guru, bless me with Your charity; You are the All-powerful Giver.
ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥
ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕੋ੍ਰਧ ਦੂਰ ਹੋ ਜਾਏ ।
May I subdue and quiet my egotism, pride, sexual desire, anger and self-conceit.
ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥
(ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ ।
Burn away all my greed, and give me the Support of the Naam, the Name of the Lord.
ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥
ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) ‘ਨਾਮ’ ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ),
Day and night, keep me ever-fresh and new, spotless and pure; let me never be soiled by sin.
ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥
ਹੇ ਨਾਨਕ! ‘ਨਾਮ’ ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ । ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ।੧।
O Nanak, in this way I am saved; by Your Grace, I have found peace. ||1||