ਪਉੜੀ ॥
Pauree:
ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥
ਹੇ ਪ੍ਰਭੂ! ਮੈਂ ਮੰਗਤਾ ਤੇਰੇ ਬੂਹੇ ਤੇ (ਆ ਕੇ) ਖ਼ੈਰ ਮੰਗਦਾ ਹਾਂ, ਮਿਹਰ ਕਰ ਕੇ ਮੈਨੂੰ ਖ਼ੈਰ ਪਾ;
I am a beggar at Your Door, begging for charity; O Lord, please grant me Your Mercy, and give to me.
ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥
ਮੈਨੂੰ ਗੁਰੂ ਦੇ ਸਨਮੁਖ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈ, ਮੈਂ ਤੇਰਾ ਸੇਵਕ ਤੇਰਾ ਨਾਮ ਪ੍ਰਾਪਤ ਕਰ ਲਵਾਂ;
As Gurmukh, unite me, your humble servant, with You, that I may receive Your Name.
ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥
ਤੇਰੀ ਜੋਤਿ ਵਿਚ ਆਪਣੀ ਆਤਮਾ ਟਿਕਾ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਇਕ-ਰਸ ਗੀਤ ਗਾਵਾਂ,
Then, the unstruck melody of the Shabad will vibrate and resound, and my light will blend with the Light.
ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥
ਤੇਰੀ ਜੈ ਜੈਕਾਰ ਦੀ ਬਾਣੀ ਤੇ ਗੁਣ ਮੈਂ ਹਿਰਦੇ ਵਿਚ ਗਾਵਾਂ,
Within my heart, I sing the Glorious Praises of the Lord, and celebrate the Word of the Lord's Shabad.
ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥
ਮੈਂ ਤੇਰੇ ਨਾਲ ਪਿਆਰ ਕਰਾਂ (ਤੇ ਇਸ ਤਰ੍ਹਾਂ ਮੈਨੂੰ ਯਕੀਨ ਬਣੇ ਕਿ) ਜਗਤ ਵਿਚ ਪ੍ਰਭੂ ਆਪ ਹਰ ਥਾਂ ਮੌਜੂਦ ਹੈ ।੧੫।
The Lord Himself is pervading and permeating the world; so fall in love with Him! ||15||