ਮਃ ੧ ॥
First Mehl:
ਸਉ ਓਲਾਮ੍ਹੇ ਦਿਨੈ ਕੇ ਰਾਤੀ ਮਿਲਨ੍ਹਿ ਸਹੰਸ ॥
(ਦਿਨੇ ਰਾਤ ਮੰਦ ਕਰਮ ਕਰਦਾ ਰਿਹਾ ਹੈ, ਸੋ, ਇਹਨਾਂ) ਦਿਨ ਦੇ ਵੇਲੇ (ਕੀਤੇ ਮੰਦ ਕਰਮਾਂ ਦੇ ਇਸ ਨੂੰ) ਸੌ ਉਲਾਮੇ ਮਿਲਦੇ ਹਨ ਤੇ ਰਾਤ ਵੇਲੇ (ਕੀਤਿਆਂ) ਦੇ ਹਜ਼ਾਰਾਂ ।
He receives hundreds and thousands of reprimands, day and night;
ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥
(ਜੀਵ-) ਹੰਸ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਰੂਪ ਮੋਤੀ) ਛੱਡ ਕੇ (ਵਿਕਾਰ ਰੂਪ) ਮੁਰਦਾਰਾਂ (ਦੇ ਖਾਣ) ਵਿਚ ਲੱਗਾ ਹੋਇਆ ਹੈ
the swan-soul has renounced the Lord's Praises, and attached itself to a rotting carcass.
ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥
ਫਿਟੇ-ਮੂੰਹ ਅਜੇਹੇ ਜੀਊਣ ਨੂੰ ਜਿਸ ਵਿਚ ਸਿਰਫ਼ ਖਾ ਖਾ ਕੇ ਹੀ ਢਿੱਡ ਵਧਾ ਲਿਆ ।
Cursed is that life, in which one only eats to fill his belly.
ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥
ਹੇ ਨਾਨਕ! ਪ੍ਰਭੂ ਦੇ ਇਸ ਨਾਮ ਤੋਂ ਵਾਂਜੇ ਰਹਿਣ ਕਰਕੇ ਇਹ ਸਾਰਾ ਮੋਹ ਵੈਰੀ ਹੋ ਢੁਕਦਾ ਹੈ ।੨।
O Nanak, without the True Name, all one's friends turn to enemies. ||2||