ਪਉੜੀ ॥
Pauree:
ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥
ਢਾਢੀ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾਂਦਾ ਹੈ;
The minstrel continually sings the Glorious Praises of the Lord, to embellish his life.
ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥
ਗੁਰੂ ਦੀ ਰਾਹੀਂ ਉਹ ਪ੍ਰਭੂ ਦੀ ਬੰਦਗੀ ਕਰ ਕੇ ਸਿਫ਼ਤਿ-ਸਾਲਾਹ ਕਰ ਕੇ ਸੱਚੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,
The Gurmukh serves and praises the True Lord, enshrining Him within his heart.
ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥
ਪ੍ਰਭੂ ਦੇ ਨਾਮ ਨੂੰ ਪਿਆਰ ਕਰ ਕੇ ਉਹ ਪ੍ਰਭੂ ਦਾ ਘਰ, ਪ੍ਰਭੂ ਦਾ ਦਰ ਤੇ ਮਹਲ ਲੱਭ ਲੈਂਦਾ ਹੈ ।
He obtains his own home and mansion, by loving the Naam, the Name of the Lord.
ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥
ਮੈਂ ਕੁਰਬਾਨ ਹਾਂ ਗੁਰੂ ਤੋਂ, ਪ੍ਰਭੂ ਦਾ ਨਾਮ ਗੁਰੂ ਦੀ ਰਾਹੀਂ ਹੀ ਮਿਲਦਾ ਹੈ ।
As Gurmukh, I have obtained the Naam; I am a sacrifice to the Guru.
ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥
ਹੇ ਸਿਰਜਣਹਾਰ ਪ੍ਰਭੂ! ਤੂੰ ਆਪ ਹੀ (ਗੁਰੂ ਦੇ ਰਾਹ ਤੇ ਤੋਰ ਕੇ ਜੀਵ ਦਾ) ਜੀਵਨ ਸਵਾਰਦਾ ਹੈਂ ।੧੬।
You Yourself embellish and adorn us, O Creator Lord. ||16||