ਸਲੋਕ ਮਃ ੧ ॥
Shalok, First Mehl:
ਦੀਵਾ ਬਲੈ ਅੰਧੇਰਾ ਜਾਇ ॥
(ਜਿਵੇਂ ਜਦੋਂ) ਦੀਵਾ ਜਗਦਾ ਹੈ ਤਾਂ ਹਨੇਰਾ ਦੂਰ ਹੋ ਜਾਂਦਾ ਹੈ
When the lamp is lit, the darkness is dispelled;
ਬੇਦ ਪਾਠ ਮਤਿ ਪਾਪਾ ਖਾਇ ॥
(ਏਸੇ ਤਰ੍ਹਾਂ) ਵੇਦ (ਆਦਿਕ ਧਰਮ-ਪੁਸਤਕਾਂ ਦੀ) ਬਾਣੀ ਅਨੁਸਾਰ ਢਲੀ ਹੋਈ ਮਤਿ ਪਾਪਾਂ ਦਾ ਨਾਸ ਕਰ ਦੇਂਦੀ ਹੈ;
reading the Vedas, sinful intellect is destroyed.
ਉਗਵੈ ਸੂਰੁ ਨ ਜਾਪੈ ਚੰਦੁ ॥
ਜਦੋਂ ਸੂਰਜ ਚੜ੍ਹ ਪੈਂਦਾ ਹੈ ਚੰਦ੍ਰਮਾ (ਚੜ੍ਹਿਆ ਹੋਇਆ) ਨਹੀਂ ਜਾਪਦਾ,
When the sun rises, the moon is not visible.
ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥
(ਤਿਵੇਂ) ਜਿਥੇ ਮਤਿ ਉੱਜਲੀ (ਗਿਆਨ ਦਾ ਪ੍ਰਕਾਸ਼) ਹੋ ਜਾਏ ਓਥੇ ਅਗਿਆਨਤਾ ਮਿਟ ਜਾਂਦੀ ਹੈ ।
Wherever spiritual wisdom appears, ignorance is dispelled.
ਬੇਦ ਪਾਠ ਸੰਸਾਰ ਕੀ ਕਾਰ ॥
ਵੇਦ ਆਦਿਕ ਧਰਮ-ਪੁਸਤਕਾਂ ਦੇ (ਨਿਰੇ) ਪਾਠ ਤਾਂ ਦੁਨੀਆਵੀ ਵਿਹਾਰ (ਸਮਝੋੋ),
Reading the Vedas is the world's occupation;
ਪੜ੍ਹਿ ਪੜ੍ਹਿ ਪੰਡਿਤ ਕਰਹਿ ਬੀਚਾਰ ॥
ਵਿਦਵਾਨ ਲੋਕ ਇਹਨਾਂ ਨੂੰ ਪੜ੍ਹ ਪੜ੍ਹ ਕੇ ਇਹਨਾਂ ਦੇ ਸਿਰਫ਼ ਅਰਥ ਹੀ ਵਿਚਾਰਦੇ ਹਨ;
the Pandits read them, study them and contemplate them.
ਬਿਨੁ ਬੂਝੇ ਸਭ ਹੋਇ ਖੁਆਰ ॥
ਜਦ ਤਕ ਮਤਿ ਨਹੀਂ ਬਦਲਦੀ (ਨਿਰੇ ਪਾਠ ਤੇ ਅਰਥ-ਵਿਚਾਰ ਨਾਲ ਤਾਂ) ਲੁਕਾਈ ਖ਼ੁਆਰ ਹੀ ਹੁੰਦੀ ਹੈ;
Without understanding, all are ruined.
ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥
ਹੇ ਨਾਨਕ! ਉਹ ਮਨੁੱਖ ਹੀ (ਪਾਪਾਂ ਦੇ ਹਨੇਰੇ ਤੋਂ) ਪਾਰ ਲੰਘਦਾ ਹੈ ਜਿਸ ਨੇ ਆਪਣੀ ਮਤਿ ਗੁਰੂ ਦੇ ਹਵਾਲੇ ਕਰ ਦਿੱਤੀ ਹੈ ।੧।
O Nanak, the Gurmukh is carried across. ||1||