ਮਾਝ ਮਹਲਾ ੫ ॥
Maajh, Fifth Mehl:
ਤੂੰ ਪੇਡੁ ਸਾਖ ਤੇਰੀ ਫੂਲੀ ॥
ਹੇ ਪ੍ਰਭੂ ! ਤੂੰ (ਮਾਨੋ, ਇਕ) ਰੁੱਖ ਹੈਂ (ਇਹ ਸੰਸਾਰ ਤੈਂ-ਰੁੱਖ ਤੋਂ) ਫੁੱਟੀਆਂ ਹੋਈਆਂ ਤੇਰੀਆਂ ਟਾਹਣੀਆਂ ਹਨ ।
You are the tree; Your branches have blossomed forth.
ਤੂੰ ਸੂਖਮੁ ਹੋਆ ਅਸਥੂਲੀ ॥
ਹੇ ਪ੍ਰਭੂ ! ਤੂੰ ਅਦ੍ਰਿਸ਼ਟ ਹੈਂ (ਆਪਣੇ ਅਦ੍ਰਿਸ਼ਟ ਰੂਪ ਤੋਂ) ਦਿੱਸਦਾ ਜਗਤ ਬਣਿਆ ਹੈਂ ।
From the very small and subtle, You have become huge and manifest.
ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥
ਹੇ ਪ੍ਰਭੂ ! ਤੂੰ (ਮਾਨੋ, ਇਕ) ਸਮੁੰਦਰ ਹੈਂ (ਇਹ ਸਾਰਾ ਜਗਤ ਪਸਾਰਾ, ਮਾਨੋ) ਝੱਗ ਤੇ ਬੁਲਬੁਲਾ (ਭੀ) ਤੂੰ ਆਪ ਹੀ ਹੈਂ । ਤੈਥੋਂ ਬਿਨਾ ਹੋਰ ਕੁਝ ਭੀ ਨਹੀਂ ਦਿਸਦਾ ।੧।
You are the Ocean of Water, and You are the foam and the bubbles on its surface. I cannot see any other except You, Lord. ||1||
ਤੂੰ ਸੂਤੁ ਮਣੀਏ ਭੀ ਤੂੰਹੈ ॥
(ਇਹ ਸਾਰਾ ਜਗਤ-ਪਸਾਰਾ ਤੈਥੋਂ ਬਣਿਆ ਤੇਰਾ ਹੀ ਸਰੂਪ, ਮਾਨੋ, ਇਕ ਮਾਲਾ ਹੈ ।
You are the thread, and You are also the beads.
ਤੂੰ ਗੰਠੀ ਮੇਰੁ ਸਿਰਿ ਤੂੰਹੈ ॥
ਉਸ ਮਾਲਾ ਦਾ) ਧਾਗਾ ਤੂੰ ਆਪ ਹੈਂ, ਮਣਕੇ ਭੀ ਤੂੰ ਹੈਂ, (ਮਣਕਿਆਂ ਉੱਤੇ) ਗੰਢ ਭੀ ਤੂੰ ਹੀ ਹੈਂ, (ਸਭ ਮਣਕਿਆਂ ਦੇ) ਸਿਰ ਉੱਤੇ ਮੇਰੂ-ਮਣਕਾ ਭੀ ਤੂੰ ਹੀ ਹੈਂ।
You are the knot, and You are the primary bead of the maalaa.
ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥
(ਹੇ ਭਾਈ !) (ਜਗਤ-ਰਚਨਾ ਦੇ) ਸ਼ੁਰੂ ਵਿਚ ਮੱਧ ਵਿਚ ਤੇ ਅੰਤ ਵਿਚ ਪ੍ਰਭੂ ਆਪ ਹੀ ਆਪ ਹੈ । ਉਸ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੨।
In the beginning, in the middle and in the end, there is God. I cannot see any other except You, Lord. ||2||
ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥
ਹੇ ਪ੍ਰਭੂ ! ਤੂੰ (ਆਪਣੀ ਰਚੀ ਮਾਇਆ ਦੇ) ਤਿੰਨ ਗੁਣਾਂ ਤੋਂ ਪਰੇ ਹੈਂ, ਤਿੰਨਾਂ ਗੁਣਾਂ ਤੋਂ ਬਣਿਆ ਜਗਤ ਪਸਾਰਾ ਵੀ ਤੂੰ ਆਪ ਹੀ ਹੈਂ, ਸਭ ਜੀਵਾਂ ਨੂੰ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ ।
You transcend all qualities, and You possess the supreme qualities. You are the Giver of peace.
ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥
ਤੂੰ ਵਾਸਨਾ ਰਹਿਤ ਹੈਂ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਰਸਾਂ ਦੇ ਭੋਗਣ ਵਾਲਾ ਭੀ ਹੈਂ ਤੇ ਰਸਾਂ ਦੇ ਪਿਆਰ ਵਿਚ ਮਸਤ ਭੀ ਹੈਂ ।
You are detached in Nirvaanaa, and You are the Enjoyer, imbued with love.
ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥
ਹੇ ਪ੍ਰਭੂ ! ਇਹ ਆਪਣੇ ਖੇਡ-ਤਮਾਸ਼ੇ ਤੂੰ ਆਪ ਹੀ ਜਾਣਦਾ ਹੈਂ । ਤੂੰ ਆਪ ਹੀ ਸਾਰੀ ਸੰਭਾਲ ਭੀ ਕਰ ਰਿਹਾ ਹੈਂ ।੩।
You Yourself know Your Own Ways; You dwell upon Yourself. ||3||
ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥
ਹੇ ਪ੍ਰਭੂ ! ਮਾਲਕ ਭੀ ਤੂੰ ਹੈਂ ਤੇ ਸੇਵਕ ਭੀ ਤੂੰ ਆਪ ਹੀ ਹੈਂ ।
You are the Master, and then again, You are the servant.
ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥
ਹੇ ਪ੍ਰਭੂ ! (ਸਾਰੇ ਸੰਸਾਰ ਵਿਚ) ਤੂੰ ਲੁਕਿਆ ਹੋਇਆ ਭੀ ਹੈਂ ਤੇ (ਸੰਸਾਰ-ਰੂਪ ਹੋ ਕੇ) ਤੂੰ ਪ੍ਰਤੱਖ ਭੀ ਦਿੱਸ ਰਿਹਾ ਹੈਂ ।
O God, You Yourself are the Manifest and the Unmanifest.
ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥
ਹੇ ਨਾਨਕ ! (ਆਖ—ਤੇਰਾ ਇਹ) ਦਾਸ ਸਦਾ ਤੇਰੇ ਗੁਣ ਗਾਂਦਾ ਹੈ । ਰਤਾ ਕੁ ਸਮਾ ਹੀ (ਇਸ ਦਾਸ ਵਲ) ਮਿਹਰ ਦੀ ਨਿਗਾਹ ਨਾਲ ਵੇਖ ।੪।੨੧।੨੮।
Slave Nanak sings Your Glorious Praises forever. Please, just for a moment, bless him with Your Glance of Grace. ||4||21||28||