ਪਉੜੀ ॥
Pauree:
ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥
ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ?
I am a worm - how can I praise You, O Lord; Your glorious greatness is so great!
ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥
ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ ।
You are inaccessible, merciful and unapproachable; You Yourself unite us with Yourself.
ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥
ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ,
I have no other friend except You; in the end, You alone will be my Companion and Support.
ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥
ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ ।
You save those who enter Your Sanctuary.
ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ।੨੦।੧।
O Nanak, He is care-free; He has no greed at all. ||20||1||