ਸੂਹੀ ਕਬੀਰ ਜੀ ॥
Soohee, Kabeer Jee:
 
ਥਰਹਰ ਕੰਪੈ ਬਾਲਾ ਜੀਉ ॥
(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ
My innocent soul trembles and shakes.
 
ਨਾ ਜਾਨਉ ਕਿਆ ਕਰਸੀ ਪੀਉ ॥੧॥
ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ ।੧।
I do not know how my Husband Lord will deal with me. ||1||
 
ਰੈਨਿ ਗਈ ਮਤ ਦਿਨੁ ਭੀ ਜਾਇ ॥
(ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ । (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ
The night of my youth has passed away; will the day of old age also pass away?
 
ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥
(ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ ।
My dark hairs, like bumble bees, have gone away, and grey hairs, like cranes, have settled upon my head. ||1||Pause||
 
ਕਾਚੈ ਕਰਵੈ ਰਹੈ ਨ ਪਾਨੀ ॥
(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ
Water does not remain in the unbaked clay pot;
 
ਹੰਸੁ ਚਲਿਆ ਕਾਇਆ ਕੁਮਲਾਨੀ ॥੨॥
(ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ।੨।
when the soul-swan departs, the body withers away. ||2||
 
ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥
ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ,
I decorate myself like a young virgin;
 
ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥
ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ)
but how can I enjoy pleasures, without my Husband Lord? ||3||
 
ਕਾਗ ਉਡਾਵਤ ਭੁਜਾ ਪਿਰਾਨੀ ॥
(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ
My arm is tired, driving away the crows.
 
ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
ਕਬੀਰ ਜੀ ਆਖਦੇ ਹਨ — (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ ।੪।੨।
Says Kabeer, this is the way the story of my life ends. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by