ਸੂਹੀ ਕਬੀਰ ਜੀਉ ॥
Soohee, Kabeer Jee:
ਅਮਲੁ ਸਿਰਾਨੋ ਲੇਖਾ ਦੇਨਾ ॥
(ਹੇ ਜੀਵ! ਜਗਤ ਵਿਚ) ਮੁਲਾਜ਼ਮਤ ਦਾ ਸਮਾ (ਭਾਵ, ਉਮਰ ਦਾ ਨਿਯਤ ਸਮਾ) ਲੰਘ ਗਿਆ ਹੈ, (ਇੱਥੇ ਜੇ ਕੁਝ ਕਰਦਾ ਰਿਹਾ ਹੈਂ) ਉਸ ਦਾ ਹਿਸਾਬ ਦੇਣਾ ਪਏਗਾ;
Your time of service is at its end, and you will have to give your account.
ਆਏ ਕਠਿਨ ਦੂਤ ਜਮ ਲੇਨਾ ॥
ਕਰੜੇ ਜਮ-ਦੂਤ ਲੈਣ ਆ ਗਏ ਹਨ ।
The hard-hearted Messenger of Death has come to take you away.
ਕਿਆ ਤੈ ਖਟਿਆ ਕਹਾ ਗਵਾਇਆ ॥
ਇੱਥੇ ਰਹਿ ਕੇ ਤੂੰ ਕੀਹ ਖੱਟੀ ਖੱਟੀ ਹੈ, ਤੇ ਕਿੱਥੇ ਗਵਾਇਆ ਹੈ?
What have you earned, and what have you lost?
ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥
(ਉਹ ਆਖਣਗੇ—) ਛੇਤੀ ਚੱਲ, ਧਰਮਰਾਜ ਨੇ ਸੱਦਿਆ ਹੈ ।
Come immediately! You are summoned to His Court! ||1||
ਚਲੁ ਦਰਹਾਲੁ ਦੀਵਾਨਿ ਬੁਲਾਇਆ ॥
ਛੇਤੀ ਚੱਲ, ਧਰਮ-ਰਾਜ ਨੇ ਸੱਦਿਆ ਹੈ;
Get going! Come just as you are! You have been summoned to His Court.
ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥
ਪ੍ਰਭੂ ਦੀ ਦਰਗਾਹ ਦਾ ਹੁਕਮ ਆਇਆ ਹੈ
The Order has come from the Court of the Lord. ||1||Pause||
ਕਰਉ ਅਰਦਾਸਿ ਗਾਵ ਕਿਛੁ ਬਾਕੀ ॥
ਮੈਂ ਬੇਨਤੀ ਕਰਦਾ ਹਾਂ ਕਿ ਕੁਝ ਪਿੰਡ ਦਾ ਹਿਸਾਬ-ਕਿਤਾਬ ਰਹਿ ਗਿਆ ਹੈ,
I pray to the Messenger of Death: please, I still have some outstanding debts to collect in the village.
ਲੇਉ ਨਿਬੇਰਿ ਆਜੁ ਕੀ ਰਾਤੀ ॥
(ਜੇ ਆਗਿਆ ਦੇਵੋ) ਤਾਂ ਮੈਂ ਅੱਜ ਰਾਤ ਹੀ ਉਹ ਹਿਸਾਬ ਮੁਕਾ ਲਵਾਂਗਾ,
I will collect them tonight;
ਕਿਛੁ ਭੀ ਖਰਚੁ ਤੁਮ੍ਹਾਰਾ ਸਾਰਉ ॥
ਕੁਝ ਤੁਹਾਡੇ ਲਈ ਭੀ ਖ਼ਰਚ ਦਾ ਪ੍ਰਬੰਧ ਕਰ ਲਵਾਂਗਾ,
I will also pay you something for your expenses,
ਸੁਬਹ ਨਿਵਾਜ ਸਰਾਇ ਗੁਜਾਰਉ ॥੨॥
ਤੇ ਸਵੇਰ ਦੀ ਨਿਮਾਜ਼ ਰਾਹ ਵਿਚ ਪੜ੍ਹ ਲਵਾਂਗਾ (ਭਾਵ, ਬਹੁਤ ਸਵਖਤੇ ਹੀ ਤੁਹਾਡੇ ਨਾਲ ਤੁਰ ਪਵਾਂਗਾ) ।੨।
and I will recite my morning prayers on the way. ||2||
ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥
ਜਿਸ ਮਨੁੱਖ ਨੂੰ ਸਤਸੰਗ ਵਿਚ ਰਹਿ ਕੇ ਪ੍ਰਭੂ ਦਾ ਪਿਆਰ ਪ੍ਰਾਪਤ ਹੁੰਦਾ ਹੈ, ਉਹ ਮਨੁੱਖ ਧੰਨ ਹੈ, ਭਾਗਾਂ ਵਾਲਾ ਹੈ ।
Blessed, blessed is the most fortunate servant of the Lord, who is imbued with the Lord's Love, in the Saadh Sangat, the Company of the Holy.
ਈਤ ਊਤ ਜਨ ਸਦਾ ਸੁਹੇਲੇ ॥
ਪ੍ਰਭੂ ਦੇ ਸੇਵਕ ਲੋਕ ਪਰਲੋਕ ਵਿਚ ਸੌਖੇ ਰਹਿੰਦੇ ਹਨ
Here and there, the humble servants of the Lord are always happy.
ਜਨਮੁ ਪਦਾਰਥੁ ਜੀਤਿ ਅਮੋਲੇ ॥੩॥
ਕਿਉਂਕਿ ਉਹ ਇਸ ਅਮੋਲਕ ਜਨਮ-ਰੂਪ ਕੀਮਤੀ ਸ਼ੈ ਨੂੰ ਜਿੱਤ ਲੈਂਦੇ ਹਨ ।੩।
They win the priceless treasure of this human life. ||3||
ਜਾਗਤੁ ਸੋਇਆ ਜਨਮੁ ਗਵਾਇਆ ॥
ਜੋ ਮਨੁੱਖ ਜਾਗਦਾ ਹੀ (ਮਾਇਆ ਦੀ ਨੀਂਦ ਵਿਚ) ਸੁੱਤਾ ਰਹਿੰਦਾ ਹੈ, ਉਹ ਮਨੁੱਖਾ ਜੀਵਨ ਅਜਾਈਂ ਗਵਾ ਲੈਂਦਾ ਹੈ;
When he is awake, he is sleeping, and so he loses this life.
ਮਾਲੁ ਧਨੁ ਜੋਰਿਆ ਭਇਆ ਪਰਾਇਆ ॥
(ਕਿਉਂਕਿ) ਉਸ ਦਾ ਸਾਰਾ ਮਾਲ ਧਨ ਇਕੱਠਾ ਕੀਤਾ ਹੋਇਆ (ਤਾਂ ਆਖ਼ਰ) ਬਿਗਾਨਾ ਹੋ ਜਾਂਦਾ ਹੈ ।
The property and wealth he has accumulated passes on to someone else.
ਕਹੁ ਕਬੀਰ ਤੇਈ ਨਰ ਭੂਲੇ ॥
ਹੇ ਕਬੀਰ! ਆਖ—ਉਹ ਮਨੁੱਖ ਖੁੰਝ ਗਏ ਹਨ,
Says Kabeer, those people are deluded,
ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥੪॥੩॥
ਉਹ ਮਿੱਟੀ ਵਿਚ ਹੀ ਰੁਲ ਗਏ ਹਨ ਜਿਨ੍ਹਾਂ ਨੇ ਪਰਮਾਤਮਾ-ਪਤੀ ਨੂੰ ਵਿਸਾਰਿਆ ।੪।੩।
who forget their Lord and Master, and roll in the dust. ||4||3||