ਸੂਹੀ ਕਬੀਰ ਜੀਉ ਲਲਿਤ ॥
Soohee, Kabeer Jee, Lallit:
ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥
(ਤੇਰੀਆਂ) ਅੱਖਾਂ ਕਮਜ਼ੋਰ ਹੋ ਚੁਕੀਆਂ ਹਨ, ਕੰਨ ਭੀ (ਹੁਣ) ਸੁਣਨੋਂ ਰਹਿ ਗਏ ਹਨ, ਸੁਹਣਾ ਸਰੀਰ (ਭੀ) ਰਹਿ ਗਿਆ ਹੈ;
My eyes are exhausted, and my ears are tired of hearing; my beautiful body is exhausted.
ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥
ਬੁਢੇਪੇ ਨੇ ਆ ਸੱਦ ਮਾਰੀ ਹੈ ਤੇ (ਤੇਰੀ) ਸਾਰੀ ਅਕਲ ਭੀ (ਠੀਕ) ਕੰਮ ਨਹੀਂ ਕਰਦੀ, ਪਰ (ਤੇਰੀ) ਮਾਇਆ ਦੀ ਖਿੱਚ (ਅਜੇ ਤਕ) ਨਹੀਂ ਮੁੱਕੀ ।੧।
Driven forward by old age, all my senses are exhausted; only my attachment to Maya is not exhausted. ||1||
ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥
ਹੇ ਕਮਲੇ ਮਨੁੱਖ! ਤੰੂ (ਪਰਮਾਤਮਾ ਨਾਲ) ਜਾਣ-ਪਛਾਣ (ਕਰਨ) ਦੀ ਸੂਝ ਪ੍ਰਾਪਤ ਨਹੀਂ ਕੀਤੀ
O mad man, you have not obtained spiritual wisdom and meditation.
ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਤੂੰ ਸਾਰੀ ਉਮਰ ਵਿਅਰਥ ਗਵਾ ਲਈ ਹੈ
You have wasted this human life, and lost. ||1||Pause||
ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥
ਹੇ ਬੰਦੇ! ਜਦੋਂ ਤਕ ਸਰੀਰ ਵਿਚ ਪ੍ਰਾਣ ਚੱਲ ਰਹੇ ਹਨ, ਉਤਨਾ ਚਿਰ ਉਸ ਪ੍ਰਭੂ ਨੂੰ ਹੀ ਸਿਮਰਦੇ ਰਹੋ ।
O mortal, serve the Lord, as long as the breath of life remains in the body.
ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥
(ਉਸ ਨਾਲ ਇਤਨਾ ਪਿਆਰ ਬਣਾਓ ਕਿ) ਜੇ ਸਰੀਰ (ਭੀ) ਨਾਸ ਹੋ ਜਾਏ, ਤਾਂ ਭੀ (ਉਸ ਨਾਲ) ਪਿਆਰ ਨਾਹ ਘਟੇ, ਤੇ ਪ੍ਰਭੂ ਦੇ ਚਰਨਾਂ ਵਿਚ ਮਨ ਟਿਕਿਆ ਰਹੇ ।੧।
And even when your body dies, your love for the Lord shall not die; you shall dwell at the Feet of the Lord. ||2||
ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥
(ਪ੍ਰਭੂ ਆਪ) ਜਿਸ ਮਨੁੱਖ ਦੇ ਮਨ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਉਂਦਾ ਹੈ, ਉਸ ਦੀ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ ।
When the Word of the Shabad abides deep within, thirst and desire are quenched.
ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥
ਉਹ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਰਜ਼ਾ ਵਿਚ ਰਾਜ਼ੀ ਰਹਿਣ ਦਾ) ਚੌਪੜ ਉਹ ਖੇਡਦਾ ਹੈ, ਤੇ ਮਨ ਨੂੰ ਜਿੱਤ ਕੇ ਪਾਸਾ ਸੁੱਟਦਾ ਹੈ (ਭਾਵ, ਮਨ ਨੂੰ ਜਿੱਤਣਾ—ਇਹ ਉਸ ਲਈ ਚੌਪੜ ਦੀ ਖੇਡ ਵਿਚ ਪਾਸਾ ਸੁੱਟਣਾ ਹੈ) ।੩।
When one understands the Hukam of the Lord's Command, he plays the game of chess with the Lord; throwing the dice, he conquers his own mind. ||3||
ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥
ਜੋ ਮਨੁੱਖ ਪ੍ਰਭੂ ਨਾਲ ਸਾਂਝ ਬਣਾ ਕੇ ਉਸ ਅਦ੍ਰਿਸ਼ਟ ਨੂੰ ਸਿਮਰਦੇ ਹਨ, ਉਹਨਾਂ ਦਾ ਜੀਵਨ ਅਜਾਈਂ ਨਹੀਂ ਜਾਂਦਾ ।
Those humble beings, who know the Imperishable Lord and meditate on Him, are not destroyed at all.
ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥
ਹੇ ਕਬੀਰ! ਆਖ—ਜੋ ਮਨੁੱਖ (ਸਿਮਰਨ-ਰੂਪ) ਪਾਸਾ ਸੁੱਟਣਾ ਜਾਣਦੇ ਹਨ, ਉਹ ਜ਼ਿੰਦਗੀ ਦੀ ਬਾਜ਼ੀ ਕਦੇ ਹਾਰ ਕੇ ਨਹੀਂ ਜਾਂਦੇ ।੪।੪।
Says Kabeer, those humble beings who know how to throw these dice, never lose the game of life. ||4||4||