ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ
Raag Soohee, The Word Of Sree Ravi Daas Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸਹ ਕੀ ਸਾਰ ਸੁਹਾਗਨਿ ਜਾਨੈ ॥
ਖਸਮ-ਪ੍ਰਭੂ (ਦੇ ਮਿਲਾਪ) ਦੀ ਕਦਰ ਖਸਮ ਨਾਲ ਪਿਆਰ ਕਰਨ ਵਾਲੀ ਹੀ ਜਾਣਦੀ ਹੈ,
The happy soul-bride knows the worth of her Husband Lord.
 
ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
ਉਹ ਅਹੰਕਾਰ ਛੱਡ ਕੇ (ਪ੍ਰਭੂ-ਚਰਨਾਂ ਵਿਚ ਜੁੜ ਕੇ ਉਸ ਮਿਲਾਪ ਦਾ) ਸੁਖ-ਆਨੰਦ ਮਾਣਦੀ ਹੈ,
Renouncing pride, she enjoys peace and pleasure.
 
ਤਨੁ ਮਨੁ ਦੇਇ ਨ ਅੰਤਰੁ ਰਾਖੈ ॥
ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ, ਪ੍ਰਭੂ-ਪਤੀ ਨਾਲੋਂ (ਕੋਈ) ਵਿੱਥ ਨਹੀਂ ਰੱਖਦੀ;
She surrenders her body and mind to Him, and does not remain separate from Him.
 
ਅਵਰਾ ਦੇਖਿ ਨ ਸੁਨੈ ਅਭਾਖੈ ॥੧॥
ਨਾਂਹ ਕਿਸੇ ਹੋਰ ਦਾ ਆਸਰਾ ਤੱਕਦੀ ਹੈ, ਤੇ ਨਾਹ ਕਿਸੇ ਦੀ ਮੰਦ ਪ੍ਰੇਰਨਾ ਸੁਣਦੀ ਹੈ ।੧।
She does not see or hear, or speak to another. ||1||
 
ਸੋ ਕਤ ਜਾਨੈ ਪੀਰ ਪਰਾਈ ॥
ਉਹ ਹੋਰਨਾਂ (ਗੁਰਮੁਖਿ ਸੁਹਾਗਣਾਂ) ਦੇ ਦਿਲ ਦੀ (ਇਹ) ਪੀੜ ਕਿਵੇਂ ਸਮਝ ਸਕਦੀ ਹੈ,
How can anyone know the pain of another,
 
ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥
ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਤੋਂ ਵਿਛੋੜੇ ਦਾ ਸੱਲ ਨਹੀਂ ਉੱਠਿਆ
if there is no compassion and sympathy within? ||1||Pause||
 
ਦੁਖੀ ਦੁਹਾਗਨਿ ਦੁਇ ਪਖ ਹੀਨੀ ॥
ਉਹ ਛੱੁਟੜ ਦੁਖੀ ਰਹਿੰਦੀ ਹੈ, ਸਹੁਰੇ ਪੇਕੇ (ਲੋਕ ਪਰਲੋਕ) ਦੋਹਾਂ ਥਾਵਾਂ ਤੋਂ ਵਾਂਜੀ ਰਹਿੰਦੀ ਹੈ
The discarded bride is miserable, and loses both worlds;
 
ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥
ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਦੀ ਬੰਦਗੀ ਇੱਕ-ਰਸ ਨਹੀਂ ਕੀਤੀ
she does not worship her Husband Lord.
 
ਪੁਰ ਸਲਾਤ ਕਾ ਪੰਥੁ ਦੁਹੇਲਾ ॥
ਜੀਵਨ ਦਾ ਇਹ ਰਸਤਾ (ਜੋ) ਪੁਰਸਲਾਤ (ਸਮਾਨ ਹੈ, ਉਸ ਲਈ) ਬੜਾ ਔਖਾ ਹੋ ਜਾਂਦਾ ਹੈ,
The bridge over the fire of hell is difficult and treacherous.
 
ਸੰਗਿ ਨ ਸਾਥੀ ਗਵਨੁ ਇਕੇਲਾ ॥੨॥
(ਇਥੇ ਦੁੱਖਾਂ ਵਿਚ) ਕੋਈ ਸੰਗੀ ਕੋਈ ਸਾਥੀ ਨਹੀਂ ਬਣਦਾ, (ਜੀਵਨ-ਸਫ਼ਰ ਦਾ) ਸਾਰਾ ਪੈਂਡਾ ਇਕੱਲਿਆਂ ਹੀ (ਲੰਘਣਾ ਪੈਂਦਾ ਹੈ) ।੨।
No one will accompany you there; you will have to go all alone. ||2||
 
ਦੁਖੀਆ ਦਰਦਵੰਦੁ ਦਰਿ ਆਇਆ ॥
ਹੇ ਪ੍ਰਭੂ! ਮੈਂ ਦੁਖੀ ਮੈਂ ਦਰਦਵੰਦਾ ਤੇਰੇ ਦਰ ਤੇ ਆਇਆ ਹਾਂ,
Suffering in pain, I have come to Your Door, O Compassionate Lord.
 
ਬਹੁਤੁ ਪਿਆਸ ਜਬਾਬੁ ਨ ਪਾਇਆ ॥
ਮੈਨੂੰ ਤੇਰੇ ਦਰਸਨ ਦੀ ਬੜੀ ਤਾਂਘ ਹੈ (ਪਰ ਤੇਰੇ ਦਰ ਤੋਂ) ਕੋਈ ਉੱਤਰ ਨਹੀਂ ਮਿਲਦਾ ।
I am so thirsty for You, but You do not answer me.
 
ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥
ਰਵਿਦਾਸ ਆਖਦੇ ਹਨ—ਹੇ ਪ੍ਰਭੂ! ਮੈਂ ਤੇਰੀ ਸ਼ਰਨ ਆਇਆ ਹਾਂ,
Says Ravi Daas, I seek Your Sanctuary, God;
 
ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥
ਜਿਵੇਂ ਭੀ ਹੋ ਸਕੇ, ਤਿਵੇਂ ਮੇਰੀ ਹਾਲਤ ਸਵਾਰ ਦੇਹ ।੩।
as You know me, so will You save me. ||3||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by