ਸ਼ਬਦ. ੩ 
 
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ।
Some sing of His Power-who has that Power?
 
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।
Some sing of His Gifts, and know His Sign and Insignia.
 
ਗਾਵੈ ਕੋ ਗੁਣ ਵਡਿਆਈਆ ਚਾਰ ॥
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।
Some sing of His Glorious Virtues, Greatness and Beauty.
 
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ ।
Some sing of knowledge obtained of Him, through difficult philosophical studies.
 
ਗਾਵੈ ਕੋ ਸਾਜਿ ਕਰੇ ਤਨੁ ਖੇਹ ॥
ਕੋਈ ਮਨੁੱਖ ਇਉਂ ਗਾਉਂਦਾ ਹੈ, ‘ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ’।
Some sing that He fashions the body, and then again reduces it to dust.
 
ਗਾਵੈ ਕੋ ਜੀਅ ਲੈ ਫਿਰਿ ਦੇਹ ॥
ਕੋਈ ਇਉਂ ਗਾਉਂਦਾ ਹੈ, ‘ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ’।
Some sing that He takes life away, and then again restores it.
 
ਗਾਵੈ ਕੋ ਜਾਪੈ ਦਿਸੈ ਦੂਰਿ ॥
ਕੋਈ ਮਨੁੱਖ ਆਖਦਾ ਹੈ, ‘ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ’;
Some sing that He seems so very far away.
 
ਗਾਵੈ ਕੋ ਵੇਖੈ ਹਾਦਰਾ ਹਦੂਰਿ ॥
ਪਰ ਕੋਈ ਆਖਦਾ ਹੈ, ‘(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ’।
Some sing that He watches over us, face to face, ever-present.
 
ਕਥਨਾ ਕਥੀ ਨ ਆਵੈ ਤੋਟਿ ॥
ਪਰ ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ ।
There is no shortage of those who preach and teach.
 
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ।
Millions upon millions offer millions of sermons and stories.
 
ਦੇਦਾ ਦੇ ਲੈਦੇ ਥਕਿ ਪਾਹਿ ॥
ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।
The Great Giver keeps on giving, while those who receive grow weary of receiving.
 
ਜੁਗਾ ਜੁਗੰਤਰਿ ਖਾਹੀ ਖਾਹਿ ॥
(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ।
Throughout the ages, consumers consume.
 
ਹੁਕਮੀ ਹੁਕਮੁ ਚਲਾਏ ਰਾਹੁ ॥
ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ ।
The Commander, by His Command, leads us to walk on the Path.
 
ਨਾਨਕ ਵਿਗਸੈ ਵੇਪਰਵਾਹੁ ॥੩॥
ਹੇ ਨਾਨਕ ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥੩॥
O Nanak, He blossoms forth, Carefree and Untroubled. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by