ਮਾਝ ਮਹਲਾ ੫ ॥
Maajh, Fifth Mehl:
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥
ਹੇ ਪ੍ਰਭੂ ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ,
You are my Father, and You are my Mother.
ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥
ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ ।
You are my Relative, and You are my Brother.
ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥
(ਹੇ ਪ੍ਰਭੂ ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ ।੧।
You are my Protector everywhere; why should I feel any fear or anxiety? ||1||
ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥
(ਹੇ ਪ੍ਰਭੂ !) ਤੇਰੀ ਮਿਹਰ ਨਾਲ ਹੀ ਮੈਂ ਤੇਰੇ ਨਾਲ ਡੂੰਘੀ ਸਾਂਝ ਪਾ ਸਕਦਾ ਹਾਂ ।
By Your Grace, I recognize You.
ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥
ਤੂੰ ਹੀ ਮੇਰਾ ਆਸਰਾ ਹੈਂ, ਤੂੰ ਹੀ ਮੇਰਾ ਫ਼ਖ਼ਰ ਦਾ ਥਾਂ ਹੈਂ ।
You are my Shelter, and You are my Honor.
ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥
ਤੈਥੋਂ ਬਿਨਾ ਤੇਰੇ ਵਰਗਾ ਹੋਰ ਕੋਈ ਨਹੀਂ ਹੈ । ਇਹ ਜਗਤ ਤਮਾਸ਼ਾ ਇਹ ਜਗਤ ਅਖਾੜਾ ਤੇਰਾ ਹੀ ਬਣਾਇਆ ਹੋਇਆ ਹੈ ।੨।
Without You, there is no other; the entire Universe is the Arena of Your Play. ||2||
ਜੀਅ ਜੰਤ ਸਭਿ ਤੁਧੁ ਉਪਾਏ ॥
(ਹੇ ਪ੍ਰਭੂ !) ਜਗਤ ਦੇ ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ,
You have created all beings and creatures.
ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥
ਜਿਸ ਜਿਸ ਕੰਮ ਵਿਚ ਤੇਰੀ ਰਜ਼ਾ ਹੋਈ ਤੂੰ ਉਸ ਉਸ ਕੰਮ ਵਿਚ (ਸਾਰੇ ਜੀਅ ਜੰਤ) ਲਾਏ ਹੋਏ ਹਨ ।
As it pleases You, You assign tasks to one and all.
ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥
(ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਡਾ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲ ਸਕਦਾ ।੩।
All things are Your Doing; we can do nothing ourselves. ||3||
ਨਾਮੁ ਧਿਆਇ ਮਹਾ ਸੁਖੁ ਪਾਇਆ ॥
(ਹੇ ਭਾਈ !) ਪਰਮਤਾਮਾ ਦਾ ਨਾਮ ਸਿਮਰ ਕੇ ਮੈਂ ਬੜਾ ਆਤਮਕ ਆਨੰਦ ਹਾਸਲ ਕੀਤਾ ਹੈ ।
Meditating on the Naam, I have found great peace.
ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥
ਪਰਮਾਤਮਾ ਦੇ ਗੁਣ ਗਾ ਕੇ ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ ।
Singing the Glorious Praises of the Lord, my mind is cooled and soothed.
ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥
ਹੇ ਨਾਨਕ ! (ਆਖ—) ਪੂਰੇ ਗੁਰੂ ਦੀ ਰਾਹੀਂ (ਮੇਰੇ ਅੰਦਰ) ਆਤਮਕ ਉਤਸ਼ਾਹ ਦਾ (ਮਾਨੋ) ਢੋਲ ਵੱਜ ਪਿਆ ਹੈ ਤੇ ਮੈਂ (ਵਿਕਾਰਾਂ ਨਾਲ ਹੋ ਰਿਹਾ) ਔਖਾ ਘੋਲ ਜਿੱਤ ਲਿਆ ਹੈ ।੪।੨੪।੩੧।
Through the Perfect Guru, congratulations are pouring in-Nanak is victorious on the arduous battlefield of life! ||4||24||31||