ਬਿਲਾਵਲੁ ਮਹਲਾ ੪ ॥
Bilaaval, Fourth Mehl:
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥
ਹੇ ਸੰਤ ਜਨੋ! ਹੇ ਭਰਾਵੋ! (ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ ।
Come, O Saints, and join together, O my Siblings of Destiny; let us tell the Stories of the Lord, Har, Har.
ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥
ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ ।੧।
The Naam, the Name of the Lord, is the boat in this Dark Age of Kali Yuga; the Word of the Guru's Shabad is the boatman to ferry us across. ||1||
ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ ।
O my mind, chant the Glorious Praises of the Lord.
ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥
ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ । (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ ਪਾਰ ਲੰਘ ।੧।ਰਹਾਉ।
According to the pre-ordained destiny inscribed upon your forehead, sing the Praises of the Lord; join the Holy Congregation, and cross over the world-ocean. ||1||Pause||
ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥
ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ । (ਪਰ) ਹੇ ਸੰਤ ਜਨੋ! (ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ ।
Within the body-village is the Lord's supreme, sublime essence. How can I obtain it? Teach me, O humble Saints.
ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥
ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ ।੨।
Serving the True Guru, you shall obtain the Fruitful Vision of the Lord's Darshan; meeting Him, drink in the ambrosial essence of the Lord's Nectar. ||2||
ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥
ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ ।
The Ambrosial Name of the Lord, Har, Har, is so sweet; O Saints of the Lord, taste it, and see.
ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥
ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ ।੩।
Under Guru's Instruction, the Lord's essence seems so sweet; through it, all corrupt sensual pleasures are forgotten. ||3||
ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥
ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ ।
The Name of the Lord is the medicine to cure all diseases; so serve the Lord, O humble Saints.
ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
ਹੇ ਨਾਨਕ! (ਜਗਤ ਵਿਚ ਕੁੱਲ) ਚਾਰ ਪਦਾਰਥ ਚਾਰੇ ਹੀ ਮਿਲ ਜਾਂਦੇ ਹਨ । (ਇਸ ਵਾਸਤੇ) ਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ ।੪।੪।
The four great blessings are obtained, O Nanak, by vibrating upon the Lord, under Guru's Instruction. ||4||4||