ਬਿਲਾਵਲੁ ਮਹਲਾ ੪ ॥
Bilaaval, Fourth Mehl:
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ
Anyone, from any class - Kh'shaatriya, Brahman, Soodra or Vaishya - can chant, and meditate on the Mantra of the Lord's Name.
ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥
ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ।੧।
Worship the Guru, the True Guru, as the Supreme Lord God; serve Him constantly, all day and night. ||1||
ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥
ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) ।
O humble servants of the Lord, behold the True Guru with your eyes.
ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥
ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ।੧।ਰਹਾਉ।
Whatever you wish for, you shall receive, chanting the Word of the Lord's Name, under Guru's Instruction. ||1||Pause||
ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥
(ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ ।
People think of many and various efforts, but that alone happens, which is to happen.
ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥
ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ ।੨।
All beings seek goodness for themselves, but what the Lord does - that may not be what we think and expect. ||2||
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥
ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ ।
So renounce the clever intellect of your mind, O humble servants of the Lord, no matter how hard this may be.
ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥
(ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ ।੩।
Night and day, meditate on the Naam, the Name of the Lord, Har, Har; accept the wisdom of the Guru, the True Guru. ||3||
ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥
ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ ।
Wisdom, balanced wisdom is in Your power, O Lord and Master; I am the instrument, and You are the player, O Primal Lord.
ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੰੂਹੋਂ ਬੋਲ ਕਢਾਂਦਾ ਹੈਂ) ।੪।੫।
O God, O Creator, Lord and Master of servant Nanak, as You wish, so do I speak. ||4||5||