ਬਿਲਾਵਲੁ ਮਹਲਾ ੫ ॥
Bilaaval, Fifth Mehl:
 
ਸਰਬ ਕਲਿਆਣ ਕੀਏ ਗੁਰਦੇਵ ॥
ਗੁਰੂ ਉਸ ਨੂੰ ਸਾਰੇ ਸੁਖ ਦੇ ਦੇਂਦਾ ਹੈ ।
The Divine Guru has blessed me with total happiness.
 
ਸੇਵਕੁ ਅਪਨੀ ਲਾਇਓ ਸੇਵ ॥
ਜਿਸ ਸੇਵਕ ਨੂੰ ਪ੍ਰਭੂ ਆਪਣੀ ਸੇਵਾ-ਭਗਤੀ ਵਿਚ ਲਾਂਦਾ ਹੈ,
He has linked His servant to His service.
 
ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥
ਅਲੱਖ ਅਤੇ ਅਭੇਵ ਪਰਮਾਤਮਾ ਦਾ ਨਾਮ ਜਪ ਕੇਰੁਕਾਵਟ ਨਹੀਂ ਪੈਂਦੀ ।੧।
No obstacles block my path, meditating on the incomprehensible, inscrutable Lord. ||1||
 
ਧਰਤਿ ਪੁਨੀਤ ਭਈ ਗੁਨ ਗਾਏ ॥
ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ ।
The soil has been sanctified, singing the Glories of His Praises.
 
ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥
ਜੇਹੜਾ ਭੀ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ (ਉਸ ਦੇ ਹਿਰਦੇ ਵਿਚੋਂ) ਪਾਪ ਦੂਰ ਹੋ ਜਾਂਦਾ ਹੈ ।੧।ਰਹਾਉ।
The sins are eradicated, meditating on the Name of the Lord. ||1||Pause||
 
ਸਭਨੀ ਥਾਂਈ ਰਵਿਆ ਆਪਿ ॥
ਉਹ ਪ੍ਰਭੂ ਹੀ ਹਰ ਥਾਂ ਮੌਜੂਦ ਦਿੱਸਦਾ ਹੈ ।
He Himself is pervading everywhere;
 
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥
ਜਿਸ ਦਾ ਤੇਜ-ਪਰਤਾਪ ਸ਼ੁਰੂ ਤੋਂ ਜੁਗਾਂ ਦੇ ਸ਼ੁਰੂ ਤੋਂ ਹੀ ਬੜਾ ਚਲਿਆ ਆ ਰਿਹਾ ਹੈ ।
from the very beginning, and throughout the ages, His Glory has been radiantly manifest.
 
ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥
ਗੁਰੂ ਦੀ ਕਿਰਪਾ ਨਾਲ ਉਸ ਮਨੁੱਖ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।੨।
By Guru's Grace, sorrow does not touch me. ||2||
 
ਗੁਰ ਕੇ ਚਰਨ ਲਗੇ ਮਨਿ ਮੀਠੇ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੇ (ਸੋਹਣੇ) ਚਰਨ (ਆਪਣੇ) ਮਨ ਵਿਚ ਪਿਆਰੇ ਲੱਗਦੇ ਹਨ,
The Guru's Feet seem so sweet to my mind.
 
ਨਿਰਬਿਘਨ ਹੋਇ ਸਭ ਥਾਂਈ ਵੂਠੇ ॥
ਉਹ ਜਿੱਥੇ ਭੀ ਵੱਸਦਾ ਹੈ ਹਰ ਥਾਂ (ਵਿਕਾਰਾਂ ਦੀ) ਰੁਕਾਵਟ ਤੋਂ ਬਚਿਆ ਰਹਿੰਦਾ ਹੈ ।
He is unobstructed, dwelling everywhere.
 
ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥
ਉਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ, ਤੇ, ਉਹ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੩।
I found total peace, when the Guru was pleased. ||3||
 
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥
ਖਸਮ-ਪ੍ਰਭੂ ਨੇ ਸਦਾ ਹੀ ਆਪਣੇ ਦਾਸਾਂ ਦੀ ਰੱਖਿਆ ਕੀਤੀ ਹੈ,
The Supreme Lord God has become my Savior.
 
ਜਿਥੈ ਕਿਥੈ ਦੀਸਹਿ ਨਾਲੇ ॥
ਸੇਵਕਾਂ ਨੂੰ ਪ੍ਰਭੂ ਜੀ ਹਰ ਥਾਂ ਆਪਣੇ ਅੰਗ-ਸੰਗ ਦਿੱਸਦੇ ਹਨ ।
Wherever I look, I see Him there with me.
 
ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥
ਹੇ ਨਾਨਕ! ਪ੍ਰਭੂ-ਪਾਰਬ੍ਰਹਮ ਜੀ ਸਦਾ ਆਪਣੇ ਸੇਵਕਾਂ ਦੇ ਰਾਖੇ ਬਣਦੇ ਹਨ ।
O Nanak, the Lord and Master protects and cherishes His slaves. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by