ਬਿਲਾਵਲੁ ਮਹਲਾ ੫ ॥
Bilaaval, Fifth Mehl:
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਠਾਕੁਰ ਪ੍ਰਭੂ!
You are the treasure of peace, O my Beloved God.
ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥
ਤੇਰੇ ਗੁਣ ਗਿਣੇ ਨਹੀਂ ਜਾ ਸਕਦੇ ।
Your Glories are uncounted, O God, my Lord and Master.
ਮੋਹਿ ਅਨਾਥ ਤੁਮਰੀ ਸਰਣਾਈ ॥
ਮੈਂ ਅਨਾਥ ਤੇਰੀ ਸਰਨ ਆਇਆ ਹਾਂ ।
I am an orphan, entering Your Sanctuary.
ਕਰਿ ਕਿਰਪਾ ਹਰਿ ਚਰਨ ਧਿਆਈ ॥੧॥
ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ ।੧।
Have Mercy on me, O Lord, that I may meditate on Your Feet. ||1||
ਦਇਆ ਕਰਹੁ ਬਸਹੁ ਮਨਿ ਆਇ ॥
ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ ।
Take pity upon me, and abide within my mind;
ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥
ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ ।ਰਹਾਉ।
I am worthless - please let me grasp hold of the hem of Your robe. ||1||Pause||
ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥
ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ ।
When God comes into my consciousness, what misfortune can strike me?
ਹਰਿ ਸੇਵਕ ਨਾਹੀ ਜਮ ਪੀੜ ॥
ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ ।
The Lord's servant does not suffer pain from the Messenger of Death.
ਸਰਬ ਦੂਖ ਹਰਿ ਸਿਮਰਤ ਨਸੇ ॥
ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।
All pains are dispelled, when one remembers the Lord in meditation;
ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥
ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ।੨।
God abides with him forever. ||2||
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ,
The Name of God is the Support of my mind and body.
ਬਿਸਰਤ ਨਾਮੁ ਹੋਵਤ ਤਨੁ ਛਾਰੁ ॥
ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ।
Forgetting the Naam, the Name of the Lord, the body is reduced to ashes.
ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।
When God comes into my consciousness, all my affairs are resolved.
ਹਰਿ ਬਿਸਰਤ ਸਭ ਕਾ ਮੁਹਤਾਜ ॥੩॥
ਪਰਮਾਤਮਾ ਦਾ ਨਾਮ ਭੱੁਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ ।੩।
Forgetting the Lord, one becomes subservient to all. ||3||
ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ,
I am in love with the Lotus Feet of the Lord.
ਬਿਸਰਿ ਗਈ ਸਭ ਦੁਰਮਤਿ ਰੀਤਿ ॥
ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ ।
I am rid of all evil-minded ways.
ਮਨ ਤਨ ਅੰਤਰਿ ਹਰਿ ਹਰਿ ਮੰਤ ॥
ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ ,
The Mantra of the Lord's Name, Har, Har, is deep within my mind and body.
ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।੪।੩।
O Nanak, eternal bliss fills the home of the Lord's devotees. ||4||3||