ਮਾਝ ਮਹਲਾ ੫ ॥
Maajh, Fifth Mehl:
ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥
ਪਰਮਾਤਮਾ (ਭਗਤ ਜਨਾਂ ਦੀ) ਜਿੰਦ ਦਾ, ਪ੍ਰਾਣਾਂ ਦਾ, ਮਨ ਦਾ, ਆਸਰਾ ਹੈ।
God is the Breath of Life of my soul, the Support of my mind.
ਭਗਤ ਜੀਵਹਿ ਗੁਣ ਗਾਇ ਅਪਾਰਾ ॥
ਭਗਤ ਬੇਅੰਤ ਪ੍ਰਭੂ ਦੇ ਗੁਣ ਗਾ ਕੇ ਆਤਮਕ ਜ਼ਿੰਦਗੀ ਹਾਸਲ ਕਰਦੇ ਹਨ ।
His devotees live by singing the Glorious Praises of the Infinite Lord.
ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥
ਪਰਮਾਤਮਾ ਨਾਮ ਦਾ ਗੁਣਾਂ ਦਾ ਖ਼ਜ਼ਾਨਾ ਹੈ, ਪਰਮਾਤਮਾ ਦਾ ਨਾਮ ਆਤਮਕ ਮੌਤ ਤੋਂ ਬਚਾਣ ਵਾਲਾ ਹੈ । ਭਗਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦੇ ਹਨ ।੧।
The Ambrosial Name of the Lord is the Treasure of Excellence. Meditating, meditating on the Lord's Name, I have found peace. ||1||
ਮਨਸਾ ਧਾਰਿ ਜੋ ਘਰ ਤੇ ਆਵੈ ॥ ਸਾਧਸੰਗਿ ਜਨਮੁ ਮਰਣੁ ਮਿਟਾਵੈ ॥
ਜੇਹੜਾ ਮਨੱੁਖ (ਪਰਮਾਤਮਾ ਦੇ ਮਿਲਾਪ ਦੀ) ਤਾਂਘ ਕਰ ਕੇ ਘਰੋਂ ਤੁਰਦਾ ਹੈ ਉਹ ਸਾਧ ਸੰਗਤਿ ਵਿਚ ਆ ਕੇ (ਪ੍ਰਭੂ-ਨਾਮ ਦੀ ਬਰਕਤਿ ਨਾਲ) ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ।
One whose heart's desires lead him from his own home to the Saadh Sangat, the Company of the Holy, shall be rid of the cycle of birth and death.
ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥
(ਸਾਧ ਸੰਗਤਿ ਵਿਚ) ਗੁਰੂ ਦਾ ਦਰਸਨ ਕਰ ਕੇ ਉਸ ਦੀ ਇਹ ਆਸ ਪੂਰੀ ਹੋ ਜਾਂਦੀ ਹੈ, ਉਸ ਦਾ ਇਹ ਮਨੋਰਥ ਸਿਰੇ ਚੜ੍ਹ ਜਾਂਦਾ ਹੈ ।੨।
His hopes and desires are fulfilled, when he gains the Blessed Vision of the Guru's Darshan. ||2||
ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥
ਕੋਈ ਮਨੁੱਖ ਇਹ ਪਤਾ ਨਹੀਂ ਕਰ ਸਕਿਆ ਕਿ ਉਹ ਅਪਹੁੰਚ ਪ੍ਰਭੂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਪ੍ਰਭੂ ਕੇਡਾ ਵੱਡਾ ਹੈ ।
The limits of the Inaccessible and Unfathomable Lord cannot be known.
ਸਾਧਿਕ ਸਿਧ ਧਿਆਵਹਿ ਗਿਆਨੀ ॥
ਜੋਗ-ਸਾਧਨਾਂ ਕਰਨ ਵਾਲੇ ਜੋਗੀ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗਿਆਨ-ਵਾਨ ਬੰਦੇ ਸਮਾਧੀਆਂ ਲਾਂਦੇ ਹਨ
The seekers, the Siddhas, those beings of miraculous spiritual powers, and the spiritual teachers, all meditate on Him.
ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥
(ਗੁਰੂ ਦੀ ਸਰਨ ਪੈ ਕੇ) ਜਿਸ ਮਨੁੱਖ ਦੀ ਹਉਮੈ ਦੂਰ ਹੋ ਜਾਂਦੀ ਹੈ, ਜਿਸ ਮਨੁੱਖ ਦਾ (ਆਪਣੀ ਤਾਕਤ ਆਦਿਕ ਦਾ) ਭੁਲੇਖਾ ਮੁਕ ਜਾਂਦਾ ਹੈ, ਗੁਰੂ ਨੇ ਉਸ ਦੇ ਮਨ ਵਿਚ ਹੀ (ਉਸ ਬੇਅੰਤ ਪ੍ਰਭੂ ਦਾ) ਪਰਕਾਸ਼ ਕਰ ਦਿੱਤਾ ਹੈ ।੩।
Thus, their egos are erased, and their doubts are dispelled. The Guru has enlightened their minds. ||3||
ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਹਿਰਦੇ ਵਿਚ ਆਤਮਕ ਆਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ ਪਰਗਟ ਹੋ ਪੈਂਦੇ ਹਨ, ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ ।
I chant the Name of the Lord, the Treasure of bliss, joy, salvation, intuitive peace and poise.
ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥
ਹੇ ਨਾਨਕ ! ਜਿਸ ਮਨੁੱਖ ੳੱੁਤੇ ਆਪਣਾ ਮਾਲਕ-ਪ੍ਰਭੂ ਦਇਆਵਾਨ ਹੋ ਜਾਂਦਾ ਹੈ, ਉਸ ਦੇ ਹਿਰਦੇ-ਘਰ ਵਿਚ ਉਸ ਦਾ ਨਾਮ ਵੱਸ ਪੈਂਦਾ ਹੈ ।੪।੨੫।੩੨।
When my Lord and Master blessed me with His Mercy, O Nanak, then His Name entered the home of my mind. ||4||25||32||