ਬਿਲਾਵਲੁ ਮਹਲਾ ੫ ॥
Bilaaval, Fifth Mehl:
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥
ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ?
Body, mind, wealth and everything, I surrender to my Lord.
ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥
(ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧।
What is that wisdom, by which I may come to chant the Name of the Lord, Har, Har? ||1||
ਕਰਿ ਆਸਾ ਆਇਓ ਪ੍ਰਭ ਮਾਗਨਿ ॥
ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ ।
Nurturing hope, I have come to beg from God.
ਤੁਮ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥
ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ।
Gazing upon You, the courtyard of my heart is embellished. ||1||Pause||
ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥
ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ ।
Trying several methods, I reflect deeply upon the Lord.
ਸਾਧਸੰਗਿ ਇਸੁ ਮਨਹਿ ਉਧਾਰਉ ॥੨॥
ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨।
In the Saadh Sangat, the Company of the Holy, this mind is saved. ||2||
ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥
ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ ।
I have neither intelligence, wisdom, common sense nor cleverness.
ਤਾ ਮਿਲੀਐ ਜਾ ਲਏ ਮਿਲਾਈ ॥੩॥
ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ।੩।
I meet You, only if You lead me to meet You. ||3||
ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥
ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯।
My eyes are content, gazing upon the Blessed Vision of God's Darshan.
ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
Says Nanak, such a life is fruitful and rewarding. ||4||4||9||