ਬਿਲਾਵਲੁ ਮਹਲਾ ੫ ॥
Bilaaval, Fifth Mehl:
ਗੁਰੁ ਪੂਰਾ ਵਡਭਾਗੀ ਪਾਈਐ ॥
ਹੇ ਭਾਈ! ਪੂਰੀ ਵੱਡੀ ਕਿਸਮਤ ਨਾਲ (ਹੀ) ਗੁਰੂ ਮਿਲਦਾ ਹੈ ।
By great good fortune, the Perfect Guru is found.
ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥
ਗੁਰੂ ਨੂੰ ਮਿਲ ਕੇ (ਹੀ) ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧।
Meeting with the Holy Saints, meditate on the Name of the Lord. ||1||
ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥
ਹੇ ਪਾਰਬ੍ਰਹਮ ਪ੍ਰਭੂ! (ਮੈਂ) ਤੇਰੀ ਸਰਨ ਆਇਆ ਹਾਂ (ਮੈਨੂੰ ਗੁਰੂ ਮਿਲਾ) ।
O Supreme Lord God, I seek Your Sanctuary.
ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥
ਹੇ ਭਾਈ! ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਵਸਾ ਲੈ, ਗੁਰੂ ਸਾਰੇ ਪਾਪ ਕੱਟ ਦੇਂਦਾ ਹੈ ।੧।ਰਹਾਉ।
Meditating on the Guru's Feet, sinful mistakes are erased. ||1||Pause||
ਅਵਰਿ ਕਰਮ ਸਭਿ ਲੋਕਾਚਾਰ ॥
ਹੇ ਭਾਈ! (ਗੁਰੂ ਦੀ ਸਰਨ ਤੋਂ ਬਿਨਾ) ਹੋਰ ਸਾਰੇ ਕਰਮ ਨਿਰਾ ਵਿਖਾਵਾ ਹੀ ਹਨ ।
All other rituals are just worldly affairs;
ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥
ਗੁਰੂ ਦੀ ਸੰਗਤਿ ਵਿਚ ਮਿਲ ਕੇ (ਹੀ) ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਹੁੰਦਾ ਹੈ ।੧।
joining the Saadh Sangat, the Company of the Holy, one is saved. ||2||
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
ਹੇ ਭਾਈ! ਸਾਰੇ ਸ਼ਾਸਤ੍ਰ, ਸਿੰਮ੍ਰਿਤੀਆਂ ਅਤੇ ਵੇਦ ਵਿਚਾਰ ਕੇ ਵੇਖ ਲਏ ਹਨ ।
One may contemplate the Simritees, Shaastras and Vedas,
ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ, ਇਸ ਹਰਿ-ਨਾਮ ਦੀ ਰਾਹੀਂ ਹੀ ਗੁਰੂ ਪਾਰ ਲੰਘਾਂਦਾ ਹੈ ।੩।
but only by chanting the Naam, the Name of the Lord, is one saved and carried across. ||3||
ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥
ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ । (ਤੇਰੇ ਦਾਸ ਨੂੰ) ਗੁਰੂ ਦੇ ਚਰਨਾਂ ਦੀ ਧੂੜ ਮਿਲ ਜਾਏ ।
Have Mercy upon servant Nanak, O God,
ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥
(ਗੁਰੂ ਦੀ ਕਿਰਪਾ ਨਾਲ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ ।੪।੬।੧੧।
and bless him with the dust of the feet of the Holy, that he may be emancipated. ||4||6||11||