ਬਿਲਾਵਲੁ ਮਹਲਾ ੫ ॥
Bilaaval, Fifth Mehl:
ਸਗਲ ਮਨੋਰਥ ਪਾਈਅਹਿ ਮੀਤਾ ॥
ਹੇ ਮਿੱਤਰ! ਪਰਮਾਤਮਾ ਦੇ ਕਉਲ ਫੁੱਲ (ਵਰਗੇ ਕੋਮਲ) ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ ।
All desires are fulfilled, O my friend,
ਚਰਨ ਕਮਲ ਸਿਉ ਲਾਈਐ ਚੀਤਾ ॥੧॥
(ਇਸ ਤਰ੍ਹਾਂ) ਮਨ ਦੀਆਂ ਸਾਰੀਆਂ ਮੁਰਾਦਾਂ ਹਾਸਲ ਕਰ ਲਈਦੀਆਂ ਹਨ ।੧।
lovingly centering your consciousness on the Lord's Lotus Feet. ||1||
ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ ਜਿਹੜੇ ਪ੍ਰਭੂ ਦਾ ਨਾਮ ਸਿਮਰਦੇ ਹਨ ।
I am a sacrifice to those who meditate on God.
ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥
ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ (ਮਾਇਆ ਦੀ ਤ੍ਰਿਸ਼ਨਾ ਅੱਗ ਦੀ) ਸੜਨ ਬੁੱਝ ਜਾਂਦੀ ਹੈ ।੧।ਰਹਾਉ।
The fire of desire is quenched, singing the Glorious Praises of the Lord, Har, Har. ||1||Pause||
ਸਫਲ ਜਨਮੁ ਹੋਵਤ ਵਡਭਾਗੀ ॥
ਹੇ ਭਾਈ! ਉਹਨਾਂ ਵਡਭਾਗੀਆਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ,
One's life become fruitful and rewarding, by great good fortune.
ਸਾਧਸੰਗਿ ਰਾਮਹਿ ਲਿਵ ਲਾਗੀ ॥੨॥
ਗੁਰੂ ਦੀ ਸੰਗਤਿ ਵਿਚ ਟਿਕ ਕੇ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਪ੍ਰਭੂ ਵਿਚ ਜੁੜਦੀ ਹੈ ।੨।
In the Saadh Sangat, the Company of the Holy, enshrine love for the Lord. ||2||
ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥
ਹੇ ਭਾਈ! ਸਭ ਤੋਂ ਉੱਚੇ ਆਨੰਦ ਦੇ ਮਾਲਕ-ਪਰਮਾਤਮਾ ਦਾ ਨਾਮ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁਲਾਵੋ! (ਨਾਮ ਦੀ ਬਰਕਤ ਨਾਲ) ਮਤਿ ਉੱਚੀ ਹੋ ਜਾਂਦੀ ਹੈ । (ਲੋਕ ਪਰਲੋਕ ਵਿਚ) ਇੱਜ਼ਤ (ਮਿਲਦੀ ਹੈ), ਆਤਮਕ ਅਡੋਲਤਾ ਦੇ ਸੁਖ-ਆਨੰਦ ਦਾ ਧਨ ਪ੍ਰਾਪਤ ਹੁੰਦਾ ਹੈ ।੩।
Wisdom, honor, wealth, peace and celestial bliss are attained, if one does not forget the Lord of supreme bliss, even for an instant. ||3||
ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥
ਹੇ ਹਰੀ! ਮੇਰੇ ਮਨ ਵਿਚ ਤੇਰਾ ਦਰਸਨ ਕਰਨ ਦੀ ਬੜੀ ਤਾਂਘ ਹੈ (ਮੇਰੀ ਇਹ ਤਾਂਘ ਪੂਰੀ ਕਰ)
My mind is so very thirsty for the Blessed Vision of the Lord's Darshan.
ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ ।੪।੮।੧੩।
Prays Nanak, O God, I seek Your Sanctuary. ||4||8||13||