ਬਿਲਾਵਲੁ ਮਹਲਾ ੫ ॥
Bilaaval, Fifth Mehl:
ਮਾਤ ਗਰਭ ਮਹਿ ਹਾਥ ਦੇ ਰਾਖਿਆ ॥
(ਹੇ ਮੂਰਖ! ਜਿਸ ਪ੍ਰਭੂ ਨੇ ਤੈਨੂੰ) ਮਾਂ ਦੇ ਪੇਟ ਵਿਚ (ਆਪਣਾ) ਹੱਥ ਦੇ ਕੇ ਬਚਾਇਆ ਸੀ,
Extending His Hand, the Lord protected you in your mother's womb.
ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥
ਉਸ ਦੇ ਨਾਮ ਦਾ ਆਨੰਦ ਭੁਲਾ ਕੇ ਤੂੰ ਮਾਇਆ ਦਾ ਫਲ ਚੱਖ ਰਿਹਾ ਹੈਂ ।੧।
Renouncing the sublime essence of the Lord, you have tasted the fruit of poison. ||1||
ਭਜੁ ਗੋਬਿਦ ਸਭ ਛੋਡਿ ਜੰਜਾਲ ॥
ਹੇ ਮੂਰਖ (ਮਨੁੱਖ)! ਮੋਹ ਦੀਆਂ ਸਾਰੀਆਂ ਤਣਾਵਾਂ ਛੱਡ ਕੇ ਪਰਮਾਤਮਾ ਦਾ ਨਾਮ ਜਪਿਆ ਕਰ ।
Meditate, vibrate on the Lord of the Universe, and renounce all entanglements.
ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥
ਜਿਸ ਵੇਲੇ ਜਮਦੂਤ ਆ ਕੇ ਮਾਰੂ ਹੱਲਾ ਕਰਦਾ ਹੈ, ਉਸ ਵੇਲੇ ਸਰੀਰ ਦੁੱਖ ਸਹਾਰ ਕੇ ਨਾਸ ਹੋ ਜਾਂਦਾ ਹੈ ।੧।ਰਹਾਉ।
When the Messenger of Death comes to murder you, O fool, then your body will be shattered and helplessly crumble. ||1||Pause||
ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥
(ਹੇ ਮੂਰਖ!) ਤੂੰ ਇਸ ਸਰੀਰ ਨੂੰ, ਇਸ ਧਨ ਨੂੰ ਆਪਣਾ ਮੰਨੀ ਬੈਠਾ ਹੈਂ, ਪਰ ਜਿਸ ਪ੍ਰਭੂ ਨੇ ਇਹਨਾਂ ਨੂੰ ਪੈਦਾ ਕੀਤਾ ਹੈ,
You hold onto your body, mind and wealth as your own,
ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥
ਉਸ ਨੂੰ ਤੂੰ ਪਲ ਭਰ ਭੀ ਨਹੀਂ ਸਿਮਰਿਆ ।੨।
and you do not meditate on the Creator Lord, even for an instant. ||2||
ਮਹਾ ਮੋਹ ਅੰਧ ਕੂਪ ਪਰਿਆ ॥
(ਹੇ ਮੂਰਖ!) ਤੂੰ ਮੋਹ ਦੇ ਬੜੇ ਘੁੱਪ ਹਨੇਰੇ ਖੂਹ ਵਿਚ ਡਿੱਗਾ ਪਿਆ ਹੈਂ,
You have fallen into the deep, dark pit of great attachment.
ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥
ਮਾਇਆ (ਦੇ ਮੋਹ) ਦੇ ਪਰਦੇ ਦੇ ਓਹਲੇ ਤੈਨੂੰ ਪਰਮਾਤਮਾ ਭੁੱਲ ਚੁਕਾ ਹੈ ।੩।
Caught in the illusion of Maya, you have forgotten the Supreme Lord. ||3||
ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥
ਹੇ ਨਾਨਕ! ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ,
By great good fortune, one sings the Kirtan of God's Praises.
ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥
ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਉਸ ਨੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ ।੪।੧੧।੧੬।
In the Society of the Saints, Nanak has found God. ||4||11||16||