ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ
Raag Bilaaval, Fifth Mehl, Fourth House, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
ਹੇ ਭਾਈ! ਉਹ ਕੇਹੜੇ ਮੁਹੂਰਤ ਹਨ ਜਦੋਂ ਮੈਂ ਆਪਣੇ ਪ੍ਰਭੂ ਨੂੰ ਮਿਲ ਸਕਾਂ? (ਉਹ ਲਗਨ ਮੁਹੂਰਤ ਤਾਂ ਹਰ ਵੇਲੇ ਹੀ ਹਨ)
What blessed destiny will lead me to meet my God?
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਇਕ ਇਕ ਪਲ, ਅੱਖ ਝਮਕਣ ਜਿਤਨਾ ਸਮਾ ਭਰ ਭੀ ਸਦਾ ਹੀ ਹਰਿ-ਨਾਮ ਜਪਣ ਨਾਲ (ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ) ।੧।
Each and every moment and instant, I continually meditate on the Lord. ||1||
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
(ਉਹ ਕੇਹੜੀ ਸੁਮਤਿ ਹੈ ਜਿਸ ਦੀ ਰਾਹੀਂ) ਮੈਂ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਹਰ ਵੇਲੇ ਧਿਆਨ ਧਰਦਾ ਰਹਾਂ?
I meditate continually on the Lotus Feet of God.
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਹੇ ਭਾਈ! ਉਹ ਕੇਹੜੀ ਸੁਚੱਜੀ ਮਤਿ ਹੈ ਜਿਸ ਦੀ ਬਰਕਤ ਨਾਲ ਮੈਂ ਆਪਣੇ ਪਿਆਰੇ ਪ੍ਰਭੂ ਨੂੰ ਮਿਲ ਸਕਾਂ?।੧।ਰਹਾਉ।
What wisdom will lead me to attain my Beloved? ||1||Pause||
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
(ਪਰ, ਪ੍ਰਭੂ ਦੀ ਆਪਣੀ ਹੀ ਮੇਹਰ ਹੋਵੇ, ਤਾਂ ਹੀ ਸਿਮਰਨ ਹੋ ਸਕਦਾ ਹੈ । ਇਸ ਵਾਸਤੇ ਉਸ ਦੇ ਦਰ ਤੇ ਸਦਾ ਅਰਦਾਸ ਕਰੀਏ—)
Please, bless me with such Mercy, O my God,
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥
ਹੇ ਮੇਰੇ ਪ੍ਰਭੂ! (ਮੇਰੇ ਉਤੇ) ਇਹੋ ਜਿਹੀ ਮੇਹਰ ਕਰ, ਕਿ, ਹੇ ਹਰੀ! ਮੈਨੂੰ ਨਾਨਕ ਨੂੰ ਤੇਰਾ ਨਾਮ ਕਦੇ ਭੀ ਨਾਹ ਭੱੁਲੇ ।੨।੧।੧੯।
that Nanak may never, ever forget You. ||2||1||19||