ਬਿਲਾਵਲੁ ਮਹਲਾ ੫ ॥
Bilaaval, Fifth Mehl:
ਚਰਨ ਕਮਲ ਪ੍ਰਭ ਹਿਰਦੈ ਧਿਆਏ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੇ ਆਪਣੇ) ਹਿਰਦੇ ਵਿਚ ਪ੍ਰਭੂ ਦੇ ਸੋਹਣੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ,
Within my heart, I meditate on the Lotus Feet of God.
ਰੋਗ ਗਏ ਸਗਲੇ ਸੁਖ ਪਾਏ ॥੧॥
ਉਸ ਦੇ ਸਾਰੇ ਰੋਗ ਦੂਰ ਹੋ ਗਏ, ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ ।੧।
Disease is gone, and I have found total peace. ||1||
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥
ਹੇ ਭਾਈ! ਗੁਰੂ ਨੇ (ਜਿਸ ਮਨੱੁਖ ਨੂੰ ਪਰਮਾਤਮਾ ਦੇ ਨਾਮ ਦੀ) ਦਾਤਿ ਦੇ ਦਿੱਤੀ, ਉਸ ਦਾ ਸਾਰਾ ਦੁੱਖ ਭੀ ਗੁਰੂ ਨੇ ਦੂਰ ਕਰ ਦਿੱਤਾ ।
The Guru relieved my sufferings, and blessed me with the gift.
ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥
ਉਸ ਮਨੁੱਖ ਦੀ ਜ਼ਿੰਦਗੀ ਕਾਮਯਾਬ ਹੋ ਗਈ, (ਲੋਕ ਪਰਲੋਕ ਵਿਚ) ਉਸ ਦਾ ਜੀਵਨ ਕਬੂਲ ਹੋ ਗਿਆ ।੧।ਰਹਾਉ।
My birth has been rendered fruitful, and my life is approved. ||1||Pause||
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥
ਹੇ ਨਾਨਕ! ਆਖ—ਬੇਅੰਤ ਗੁਣਾਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ।
The Ambrosial Bani of God's Word is the Unspoken Speech.
ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥
ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਵਾਲਾ ਮਨੁੱਖ ਪ੍ਰਭੂ ਦੇ ਗੁਣਾਂ ਨੂੰ ਚੇਤੇ ਕਰ ਕਰ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੨।੨।੨੦।
Says Nanak, the spiritually wise live by meditating on God. ||2||2||20||