ਬਿਲਾਵਲੁ ਮਹਲਾ ੫ ॥
Bilaaval, Fifth Mehl:
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
ਹੇ ਭਾਈ! ਪੂਰੇ ਗੁਰੂ ਨੇ, ਸਤਿਗੁਰੂ ਨੇ (ਹਰਿ-ਨਾਮ ਦੀ ਦਾਤਿ ਦੇ ਕੇ ਜਿਸ ਮਨੁੱਖ ਦੇ ਹਿਰਦੇ ਵਿਚ) ਠੰਡ ਵਰਤਾ ਦਿੱਤੀ,
The Guru, the Perfect True Guru, has blessed me with peace and tranquility.
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥
ਉਸ ਦੇ ਅੰਦਰ ਸਾਰੇ ਸੁਖ ਪੈਦਾ ਹੋ ਗਏ (ਮਾਨੋ, ਉਸ ਦੇ ਅੰਦਰ) ਇਕ-ਰਸ ਸਾਰੇ ਵਾਜੇ ਵੱਜਣ ਲੱਗ ਪਏ ।੧।ਰਹਾਉ।
Peace and joy have welled up, and the mystical trumpets of the unstruck sound current vibrate. ||1||Pause||
ਤਾਪ ਪਾਪ ਸੰਤਾਪ ਬਿਨਾਸੇ ॥
(ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਸ ਦੇ ਸਾਰੇ) ਦੁੱਖ ਕਲੇਸ਼ ਦੂਰ ਹੋ ਗਏ ।
Sufferings, sins and afflictions have been dispelled.
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥
ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਉਸ ਦੇ ਸਾਰੇ ਪਾਪ ਨਾਸ ਹੋ ਗਏ ।੧।
Remembering the Lord in meditation, all sinful mistakes have been erased. ||1||
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥
(ਨਾਮ ਦੀ ਬਰਕਤਿ ਨਾਲ) ਸੋਹਣੇ (ਬਣ ਚੁਕੇ) ਹੇ ਮੇਰੇ ਗਿਆਨ-ਇੰਦ੍ਰਿਓ! ਤੁਸੀਂ ਹੁਣ ਰਲ ਕੇ (ਸਤਸੰਗ ਮਨਾ ਕੇ ਆਪਣੇ ਅੰਦਰ) ਆਤਮਕ ਆਨੰਦ ਪੈਦਾ ਕਰੋ ।
Joining together, O beautiful soul-brides, celebrate and make merry.
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥
ਗੁਰੂ ਨਾਨਕ ਨੇ (ਮੈਨੂੰ ਤਾਪ ਪਾਪ ਸੰਤਾਪ ਤੋਂ ਬਚਾ ਕੇ) ਮੇਰੀ ਇੱਜ਼ਤ ਰੱਖ ਲਈ ਹੈ ।੨।੩।੨੧।
Guru Nanak has saved my honor. ||2||3||21||