ਬਿਲਾਵਲੁ ਮਹਲਾ ੫ ॥
Bilaaval, Fifth Mehl:
ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥
(ਹੇ ਪ੍ਰਭੂ! ਇਸ ਸੰਸਾਰ-ਸਮੁੰਦਰ ਵਿਚ ਫਸ ਕੇ ਜੀਵ) ਅਪਣੱਤ ਦੇ ਮਦ ਵਿਚ, ਮੋਹ ਦੇ ਨਸ਼ੇ ਵਿਚ, ਠੱਗੀ-ਚਾਲਾਕੀ ਦੇ ਮਦ ਵਿਚ ਮਸਤ ਰਹਿੰਦਾ ਹੈ । ਮਾਇਆ ਦੇ ਮੋਹ ਦੇ ਜਕੜ ਨਾਲ ਬੱਝਾ ਹੋਇਆ ਜੀਵ ਬੜੇ ਡਰਾਉਣੇ ਜੀਵਨ ਵਾਲਾ ਬਣ ਜਾਂਦਾ ਹੈ ।
Intoxicated with the wine of attachment, love of worldly possessions and deceit, and bound in bondage, he is wild and hideous.
ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥
ਹਰ ਰੋਜ਼ ਵਿਕਾਰ ਕਰਦਿਆਂ ਇਸ ਦੀ ਉਮਰ ਘਟਦੀ ਜਾਂਦੀ ਹੈ, ਇਹ ਜਮ ਦੀ ਫਾਹੀ ਵਿਚ ਜਮ ਦੇ ਜਾਲ ਵਿਚ ਸਦਾ ਫਸਿਆ ਰਹਿੰਦਾ ਹੈ ।੧।
Day by day, his life is winding down; practicing sin and corruption, he is trapped by the noose of Death. ||1||
ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥
ਦੀਨਾਂ ਉਤੇ ਦਇਆ ਕਰਨ ਵਾਲੇ ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ ।
I seek Your Sanctuary, O God, Merciful to the meek.
ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥
ਇਹ (ਸੰਸਾਰ-) ਸਮੁੰਦਰ ਬਹੁਤ ਵੱਡਾ ਹੈ, (ਇਸ ਵਿਚੋਂ ਪਾਰ ਲੰਘਣਾ) ਬੜਾ ਔਖਾ ਹੈ । ਹੇ ਪ੍ਰਭੂ! ਮੈਨੂੰ ਗੁਰੂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਗੁਰੂ ਦੀ ਚਰਨ-ਧੂੜ ਦੇ ਕੇ ਇਸ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚਾ ਲੈ ।੧।ਰਹਾਉ।
I have crossed over the terrible, treacherous, enormous world-ocean, with the dust of the Saadh Sangat, the Company of the Holy. ||1||Pause||
ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥
ਹੇ ਸਾਰੇ ਸੁਖ ਦੇਣ ਵਾਲੇ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ ਸੁਆਮੀ! (ਜੀਵਾਂ ਨੂੰ ਮਿਲੇ ਹੋਏ) ਇਹ ਜਿੰਦ ਤੇ ਸਰੀਰ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ ।
O God, Giver of peace, All-powerful Lord and Master, my soul, body and all wealth are Yours.
ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥
ਹੇ ਨਾਨਕ ਦੇ ਪ੍ਰਭੂ! ਹੇ ਸਦਾ ਕਿਰਪਾਲ ਪ੍ਰਭੂ! ਹੇ ਪਰਮੇਸਰ! (ਜੀਵ ਮਾਇਆ ਵਿਚ ਭਟਕ ਰਹੇ ਹਨ, ਜੀਵਾਂ ਦੇ ਇਹ) ਭਟਕਣਾ ਦੇ ਬੰਧਨ ਕੱਟ ਦੇਹ ।੨।੪।੨੨।
Please, break my bonds of doubt, O Transcendent Lord, forever Merciful God of Nanak. ||2||4||22||