ਬਿਲਾਵਲੁ ਮਹਲਾ ੫ ॥
Bilaaval, Fifth Mehl:
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮ੍ਹਾਰਿਆ ॥
(ਹੇ ਭਾਈ! ਇਹ ਯਕੀਨ ਜਾਣੋ ਕਿ) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਭਗਤਿ-ਵਛਲ ਹੋਣ ਦਾ) ਸੁਭਾਉ ਸਦਾ ਚੇਤੇ ਰੱਖਦਾ ਹੈ,
The Transcendent Lord has brought bliss to all; He has confirmed His Natural Way.
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥
ਆਪਣੇ ਸੰਤ ਜਨਾਂ ਉਤੇ ਸਦਾ ਦਇਆਵਾਨ ਰਹਿੰਦਾ ਹੈ, ਉਹਨਾਂ ਨੂੰ ਹਰੇਕ ਕਿਸਮ ਦਾ ਸੁਖ-ਆਨੰਦ ਦੇਂਦਾ ਹੈ, ਉਹਨਾਂ ਦੇ ਸਾਰੇ ਪਰਵਾਰ (ਸਾਰੇ ਗਿਆਨ-ਇੰਦ੍ਰੇ ਭੀ) ਆਨੰਦ-ਭਰਪੂਰ ਰਹਿੰਦੇ ਹਨ ।੧।
He has become Merciful to the humble, holy Saints, and all my relatives blossom forth in joy. ||1||
ਕਾਰਜੁ ਸਤਿਗੁਰਿ ਆਪਿ ਸਵਾਰਿਆ ॥
(ਹੇ ਭਾਈ! ਲੋਕ ਤਾਂ ਦੇਵੀ ਆਦਿਕ ਦੀ ਪੂਜਾ ਦੀ ਕੋਈ ਪ੍ਰੇਰਨਾ ਕਰਦੇ ਸਨ । ਪਰ ਵੇਖੋ, ਹਰਿਗੋਬਿੰਦ ਨੂੰ ਚੀਚਕ ਦੇ ਤਾਪ ਤੋਂ ਅਰੋਗਤਾ ਦੇਣ ਵਾਲਾ ਇਹ ਵੱਡਾ) ਕੰਮ (ਮੇਰੇ) ਸਤਿਗੁਰੂ ਨੇ ਆਪ ਹੀ ਸਿਰੇ ਚਾੜ੍ਹ ਦਿੱਤਾ ਹੈ ।
The True Guru Himself has resolved my affairs.
ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥
(ਗੁਰੂ ਨੇ ਆਪ ਹੀ) ਹਰਿਗੋਬਿੰਦ ਦੀ ਉਮਰ ਲੰਮੀ ਕਰ ਦਿੱਤੀ ਹੈ, (ਗੁਰੂ ਨੇ ਆਪ ਹੀ ਹਰਿਗੋਬਿੰਦ ਨੂੰ) ਸੁਖ ਖ਼ੁਸ਼ੀ ਆਨੰਦ ਦੇਣ ਦੀ ਵਿਚਾਰ ਕੀਤੀ ਹੈ ।੧।ਰਹਾਉ।
He has blessed Hargobind with long life, and taken care of my comfort, happiness and well-being. ||1||Pause||
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥
ਹੇ ਨਾਨਕ! ਜਿਸ ਪਰਮਾਤਮਾ ਦੀ ਕਿਰਪਾ ਨਾਲ ਸਾਰੇ ਜੰਗਲ ਸਾਰੀ ਬਨਸਪਤੀ, ਤਿੰਨੇ ਹੀ ਭਵਨ ਹਰੇ-ਭਰੇ ਰਹਿੰਦੇ ਹਨ, ਉਹ ਪਰਮਾਤਮਾ ਸਾਰੇ ਜੀਵਾਂ ਨੂੰ ਆਸਰਾ ਦੇਂਦਾ ਹੈ ।
The forests, meadows and the three worlds have blossomed forth in greenery; He gives His Support to all beings.
ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥
(ਜੇਹੜੇ ਭੀ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ) ਉਹ ਮਨ-ਮੰਗੀਆਂ ਮੁਰਾਦਾਂ ਪਾ ਲੈਂਦੇ ਹਨ, ਪਰਮਾਤਮਾ ਉਹਨਾਂ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਕਰਦਾ ਹੈ (ਬੱਸ! ਉਸ ਪਰਮਾਤਮਾ ਦਾ ਹੀ ਆਸਰਾ ਲਿਆ ਕਰੋ) ।੨।੫।੨੩।
Nanak has obtained the fruits of his mind's desires; his desires are totally fulfilled. ||2||5||23||