ਬਿਲਾਵਲੁ ਮਹਲਾ ੫ ॥
Bilaaval, Fifth Mehl:
 
ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥
(ਹੇ ਭਾਈ! ਪਰਮਾਤਮਾ ਦੇ ਮਿਲਾਪ ਦੇ ਟਾਕਰੇ ਤੇ) ਲੋਕਾਂ ਵਲੋਂ ਮਿਲ ਰਹੀਆਂ ਇੱਜ਼ਤਾਂ ਨੂੰ ਤਾਂ ਮੈਂ ਅੱਗ ਵਿਚ ਪਾ ਦੇਣ ਨੂੰ ਤਿਆਰ ਹਾਂ ।
The glories of the world, I cast into the fire.
 
ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥
(ਦੁਨੀਆ ਦੇ ਲੋਕਾਂ ਦੀ ਖ਼ੁਸ਼ਾਮਦ ਕਰਨ ਦੇ ਥਾਂ) ਮੈਂ ਤਾਂ ਉਹੀ ਬੋਲ ਬੋਲਾਂਗਾ, ਜਿਨ੍ਹਾਂ ਦਾ ਸਦਕਾ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲ ਪਏ ।੧।
I chant those words, by which I may meet my Beloved. ||1||
 
ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥
ਹੇ ਭਾਈ! ਜਦੋਂ ਪ੍ਰਭੂ ਜੀ ਮੇਰੇ ਉਤੇ ਦਇਆਵਾਨ ਹੋਣ, ਤਦੋਂ ਹੀ ਮੈਂ ਉਸ ਦੀ ਭਗਤੀ ਵਿਚ ਲੱਗ ਸਕਦਾ ਹਾਂ ।
When God becomes Merciful, then He enjoins me to His devotional service.
 
ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥
ਇਹ ਮਨ (ਸੰਸਾਰਕ ਪਦਾਰਥਾਂ ਦੀਆਂ) ਵਾਸਨਾਂ ਵਿਚ ਫਸਿਆ ਰਹਿੰਦਾ ਹੈ, ਗੁਰੂ ਦੀ ਸਰਨ ਪੈ ਕੇ ਹੀ ਇਹ ਵਾਸ਼ਨਾਂ ਛੱਡੀਆਂ ਜਾ ਸਕਦੀਆਂ ਹਨ (ਮੈਂ ਛੱਡ ਸਕਦਾ ਹਾਂ) ।੧।ਰਹਾਉ।
My mind clings to worldly desires; meeting with the Guru, I have renounced them. ||1||Pause||
 
ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥
(ਹੇ ਭਾਈ! ਪ੍ਰਭੂ ਦੇ ਦਰ ਤੇ) ਮੈਂ ਬੜੀ ਅਧੀਨਗੀ ਨਾਲ ਅਰਦਾਸਾਂ ਕਰਾਂਗਾ, ਆਪਣੀ ਇਹ ਜਿੰਦ ਭੀ ਕੁਰਬਾਨ ਕਰ ਦਿਆਂਗਾ ।
I pray with intense devotion, and offer this soul to Him.
 
ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥
ਪਿਆਰੇ ਦੇ ਇਕ ਪਲ ਭਰ ਦੇ ਮਿਲਾਪ ਦੇ ਆਨੰਦ ਦੇ ਵੱਟੇ ਵਿਚ ਮੈਂ (ਦੁਨੀਆ ਦੇ) ਸਾਰੇ ਪਦਾਰਥ ਸਦਕੇ ਕਰ ਦਿਆਂਗਾ ।੨।
I would sacrifice all other riches, for a moment's union with my Beloved. ||2||
 
ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥
(ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਮੇਰੇ ਅੰਦਰੋਂ ਕਾਮਾਦਿਕ) ਪੰਜਾਂ ਦਾ ਸਾਥ ਮੁੱਕ ਗਿਆ ਹੈ, (ਮੇਰੇ ਅੰਦਰੋਂ) ਦੈ੍ਵਖ ਅਤੇ ਮੋਹ ਦੂਰ ਹੋ ਗਏ ਹਨ ।
Through the Guru, I am rid of the five villains, as well as emotional love and hate.
 
ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥
ਮੇਰੇ ਹਿਰਦੇ ਵਿਚ (ਸਹੀ ਜੀਵਨ ਦਾ) ਚਾਨਣ ਹੋ ਗਿਆ ਹੈ, ਹੁਣ ਮੈਂ (ਕਾਮਾਦਿਕਾਂ ਦੇ ਹੱਲੇ ਵੱਲੋਂ) ਰਾਤ ਦਿਨ ਸੁਚੇਤ ਰਹਿੰਦਾ ਹਾਂ ।੩।
My heart is illumined, and the Lord has become manifest; night and day, I remain awake and aware. ||3||
 
ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥
ਹੇ ਨਾਨਕ! ਆਖ—ਜਿਸ ਮਨੁੱਖ ਦੇ ਮੱਥੇ ਉੱਤੇ ਚੰਗੇ ਭਾਗ ਜਾਗਦੇ ਹਨ, ਉਹ ਸੁਹਾਗਣ ਇਸਤ੍ਰੀ ਵਾਂਗ (ਗੁਰੂ ਦੀ) ਸਰਨ ਪੈਂਦਾ ਹੈ, (ਗੁਰੂ ਦੀ ਕਿਰਪਾ ਨਾਲ) ਉਸ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ,
The blessed soul-bride seeks His Sanctuary; her destiny is recorded on her forehead.
 
ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥
ਉਸ ਦਾ ਮਨ ਉਸ ਦਾ ਸਰੀਰ (ਕਾਮਾਦਿਕਾਂ ਵਲੋਂ ਖ਼ਲਾਸੀ ਪ੍ਰਾਪਤ ਕਰ ਕੇ) ਠੰਢਾ-ਠਾਰ ਹੋ ਜਾਂਦਾ ਹੈ ।੪।੨।੩੨।
Says Nanak, she obtains her Husband Lord; her body and mind are cooled and soothed. ||4||2||32||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by