ਬਿਲਾਵਲੁ ਮਹਲਾ ੫ ॥
Bilaaval, Fifth Mehl:
ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥
ਹੇ ਭਾਈ! ਜਿਸ ਮਨੁੱਖ ਦੇ ਵੱਡੇ ਭਾਗ ਜਾਗ ਪੈਣ, ਉਸ ਦੇ ਹੀ ਮਨ ਨੂੰ ਪ੍ਰਭੂ-ਪਿਆਰ ਦਾ ਗੂੜ੍ਹਾ ਲਾਲ ਰੰਗ ਚੜ੍ਹਦਾ ਹੈ ।
One is dyed in the color of the Lord's Love, by great good fortune.
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
ਇਹ ਰੰਗ ਐਸਾ ਹੈ ਕਿ ਇਸ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਇਸ ਨੂੰ ਵਿਕਾਰਾਂ ਦਾ ਦਾਗ਼ ਨਹੀਂ ਲੱਗਦਾ ।੧।
This color is never muddied; no stain ever sticks to it. ||1||
ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
ਹੇ ਭਾਈ! ਜਿਸ ਮਨੁੱਖ ਨੇ (ਸਾਰੇ) ਸੁਖ ਦੇਣ ਵਾਲਾ ਪਰਮਾਤਮਾ ਲੱਭ ਲਿਆ, ਜਿਸ ਮਨੁੱਖ ਨੂੰ ਆਤਮਕ ਆਨੰਦ ਅਤੇ ਪ੍ਰੇਮ ਵਿਚ ਟਿਕ ਕੇ ਪ੍ਰਭੂ ਮਿਲ ਪਿਆ,
He finds God, the Giver of peace, with feelings of joy.
ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
ਉਹ (ਸਦਾ) ਅੰਦਰੋਂ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, (ਉਸ ਨੂੰ ਇਤਨਾ ਰਸ ਆਉਂਦਾ ਹੈ ਕਿ ਫਿਰ ਉਹ ਉਸ ਨੂੰ) ਛੱਡ ਨਹੀਂ ਸਕਦਾ ।੧।ਰਹਾਉ।
The Celestial Lord blends into his soul, and he can never leave Him. ||1||Pause||
ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਅਟੱਲ ਆਤਮਕ ਜੀਵਨ ਦੇ ਦਿੱਤਾ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ (ਮਾਇਆ ਦੀ ਭੁੱਖ ਵਲੋਂ) ਰੱਜ ਜਾਂਦਾ ਹੈ ।
Old age and death cannot touch him, and he shall not suffer pain again.
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
ਉਸ ਦੀ ਇਸ ਆਤਮਕ ਉੱਚਤਾ ਨੂੰ ਕਦੇ ਬੁਢੇਪਾ ਨਹੀਂ ਆਉਂਦਾ, ਕਦੇ ਮੌਤ ਨਹੀਂ ਆਉਂਦੀ, ਉਸ ਨੂੰ ਫਿਰ ਕਦੇ ਕੋਈ ਦੁੱਖ ਪੋਹ ਨਹੀਂ ਸਕਦਾ ।੨।
Drinking in the Ambrosial Nectar, he is satisfied; the Guru makes him immortal. ||2||
ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
ਹੇ ਭਾਈ! ਪਰਮਾਤਮਾ ਦਾ ਨਾਮ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਵਿਚ ਨਹੀਂ ਮਿਲ ਸਕਦਾ । ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜਿਸ ਨੇ ਕਦੇ ਚੱਖ ਵੇਖਿਆ ਹੈ ।
He alone knows its taste, who tastes the Priceless Name of the Lord.
ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
ਹੇ ਭਾਈ! ਹਰਿ-ਨਾਮ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ । ਮੈਂ ਕੀਹ ਆਖ ਕੇ ਮੂੰਹੋਂ (ਇਸ ਦਾ ਮੁੱਲ) ਦੱਸਾਂ? ।੩।
Its value cannot be estimated; what can I say with my mouth? ||3||
ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥
ਹੇ ਪਰਮਾਤਮਾ! ਤੇਰਾ ਦਰਸ਼ਨ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਵਾਲਾ ਹੈ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਗੁਣਾਂ ਦਾ ਖ਼ਜ਼ਾਨਾ ਹੈ ।
Fruitful is the Blessed Vision of Your Darshan, O Supreme Lord God. The Word of Your Bani is the treasure of virtue.
ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥
ਹੇ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ) ਮੈਂ ਤੇਰੇ ਸੇਵਕ ਦੇ ਪੈਰਾਂ ਦੀ ਖ਼ਾਕ ਹਾਸਲ ਕਰ ਸਕਾਂ, ਮੈਂ ਤੇਰੇ ਸੇਵਕ ਤੋਂ ਸਦਕੇ ਜਾਵਾਂ ।੪।੩।੩੩।
Please bless me with the dust of the feet of Your slaves; Nanak is a sacrifice. ||4||3||33||