ਬਿਲਾਵਲੁ ਮਹਲਾ ੫ ॥
Bilaaval, Fifth Mehl:
ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥
(ਪ੍ਰਭੂ ਦੇ ਨਾਮ ਤੋਂ ਖੁੰਝ ਕੇ ਮਨੁੱਖ) ਅਹੰਕਾਰ ਦੀ ਅਕਲ ਦੇ ਆਸਰੇ ਦੂਜਿਆਂ ਨੂੰ ਵੰਗਾਰਨ ਦੇ ਖਰ੍ਹਵੇ ਬੋਲ ਬੋਲਦਾ ਹੈ, ਸਦਾ ਲਾਲਚ ਅਤੇ ਜੀਭ ਦੇ ਸੁਆਦ ਵਿਚ (ਫਸਿਆ ਰਹਿੰਦਾ ਹੈ);
He is constantly entangled in pride, conflict, greed and tasty flavors.
ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥
ਘਰ (ਦੇ ਮੋਹ) ਵਿਚ, ਠੱਗੀ-ਫ਼ਰੇਬ ਵਿਚ ਫਸ ਕੇ, ਨਾਸਵੰਤ ਮਾਇਆ (ਦੇ ਮੋਹ) ਵਿਚ ਵਿੱਝਾ ਰਹਿੰਦਾ ਹੈ ।੧।
He is involved in deception, fraud, household affairs and corruption. ||1||
ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਂ ਆਪਣੀ ਅੱਖੀਂ ਹੀ (ਜਗਤ ਦੇ ਪਦਾਰਥਾਂ ਦੀ) ਇਹੋ ਜਿਹੀ ਹਾਲਤ ਵੇਖ ਲਈ ਹੈ (ਕਿ ਦੁਨੀਆ ਦੀਆਂ) ਪਾਤਸ਼ਾਹੀਆਂ, ਜ਼ਮੀਨਾਂ (ਦੀ ਮਾਲਕੀ),
I have seen this with my eyes, by the Grace of the Perfect Guru.
ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥
ਧਨ ਅਤੇ ਜੁਆਨੀ (ਆਦਿਕ ਸਾਰੇ ਹੀ) ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ ।੧।ਰਹਾਉ।
Power, property, wealth and youth are useless, without the Naam, the Name of the Lord. ||1||Pause||
ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥
(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਮਹਾ ਵਿਕਾਰੀ ਮਨੁੱਖ (ਸਰੀਰ ਦਾ ਮਾਣ ਕਰਦਾ ਹੈ, ਪਰ ਇਸ) ਸਰੀਰ ਦੇ ਨਾਲ ਛੁਹ ਕੇ ਸੋਹਣੇ ਸੋਹਣੇ ਪਦਾਰਥ,
Beauty, incense, scented oils, beautiful clothes and foods
ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥
ਧੂਪ ਆਦਿਕ ਸੁਗੰਧੀਆਂ, ਕੱਪੜੇ, ਚੰਗੇ ਚੰਗੇ ਖਾਣੇ (ਇਹ ਸਾਰੇ ਹੀ) ਦੁਰਗੰਧੀ ਦੇਣ ਵਾਲੇ ਬਣ ਜਾਂਦੇ ਹਨ ।੨।
- when they come into contact with the body of the sinner, they stink. ||2||
ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥
ਹੇ ਭਾਈ! ਅਨੇਕਾਂ ਜੂਨਾਂ ਵਿਚ ਭਟਕਦਾ ਭਟਕਦਾ ਜੀਵ ਮਨੁੱਖ ਬਣਦਾ ਹੈ, ਇਹ ਸਰੀਰ ਭੀ ਇਕ ਖਿਨ ਵਿਚ ਨਾਸ ਹੋ ਜਾਣ ਵਾਲਾ ਹੈ (ਇਸ ਦਾ ਮਾਣ ਭੀ ਕਾਹਦਾ? ਇਸ ਸਰੀਰ ਵਿਚ ਭੀ ਪਰਮਾਤਮਾ ਦੇ ਨਾਮ ਤੋਂ ਖੁੰਝਿਆ ਰਹਿੰਦਾ ਹੈ) ।
Wandering, wandering around, the soul is reincarnated as a human, but this body lasts only for an instant.
ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥
ਇਸ ਮੌਕੇ ਤੋਂ ਖੁੰਝਿਆ ਹੋਇਆ ਜੀਵ (ਫਿਰ) ਅਨੇਕਾਂ ਜੂਨਾਂ ਵਿਚ ਜਾ ਭਟਕਦਾ ਹੈ ।੩।
Losing this opportunity, he must wander again through countless incarnations. ||3||
ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥
ਹੇ ਨਾਨਕ! ਪਰਮਾਤਮਾ ਦੀ ਕਿਰਪਾ ਨਾਲ ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਉਹਨਾਂ ਨੇ ਅਚਰਜ-ਰੂਪ ਹਰੀ ਦਾ ਨਾਮ ਜਪਿਆ,
By God's Grace, he meets the Guru; contemplating the Lord, Har, Har, he is wonderstruck.
ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥
ਉਹਨਾਂ ਦੇ ਹਿਰਦੇ ਵਿਚ ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਵਾਜੇ ਸਦਾ ਵੱਜਣ ਲੱਗ ਪਏ ।੪।੮।੩੮।
He is blessed with peace, poise and bliss, O Nanak, through the perfect sound current of the Naad. ||4||8||38||