ਬਿਲਾਵਲੁ ਮਹਲਾ ੫ ॥
Bilaaval, Fifth Mehl:
 
ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥
(ਹੇ ਭਾਈ! ਜਿਸ ਮਨੁੱਖ ਨੂੰ ਹਰਿ-ਨਾਮ ਸਿਮਰਨ ਦਾ) ਭੇਤ ਗੁਰੂ ਨੇ ਦੱਸ ਦਿੱਤਾ, ਉਸ ਨੇ (ਵਿਕਾਰਾਂ ਵਲ ਲੈ ਜਾਣ ਵਾਲੇ) ਔਝੜ ਵਿਚ (ਜੀਵਨ ਦਾ ਸਹੀ) ਰਸਤਾ ਲੱਭ ਲਿਆ,
The feet of the Saints are the boat, to cross over the world-ocean.
 
ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥
ਗੁਰੂ ਦੇ ਚਰਨ (ਉਸ ਮਨੱੁਖ ਵਾਸਤੇ) ਜਹਾਜ਼ ਬਣ ਗਏ ਜਿਸ (ਜਹਾਜ਼) ਦੀ ਰਾਹੀਂ ਉਹ ਮਨੁੱਖ (ਸੰਸਾਰ-) ਸਮੁੰਦਰ ਤੋਂ ਪਾਰ ਲੰਘ ਗਿਆ ।੧।
In the wilderness, the Guru places them on the Path, and reveals the secrets of the Lord's Mystery. ||1||
 
ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥
ਹੇ ਭਾਈ! ਉਠਦਿਆਂ ਬੈਠਦਿਆਂ ਸੁੱਤਿਆਂ (ਹਰ ਵੇਲੇ) ਪਰਮਾਤਮਾ ਦਾ ਨਾਮ ਯਾਦ ਕਰਿਆ ਕਰ ।
O Lord, Har Har Har, Har Har Haray, Har Har Har, I love You.
 
ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥
ਸਦਾ ਹੀ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਪਿਆਰ ਪਾ ।੧।ਰਹਾਉ।
While standing up, sitting down and sleeping, think of the Lord, Har Har Har. ||1||Pause||
 
ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥
(ਹੇ ਭਾਈ!) ਜਦੋਂ (ਮਨੁੱਖ) ਸਾਧ ਸੰਗਤਿ ਵਿਚ (ਜਾ ਟਿਕਦਾ ਹੈ, ਤਦੋਂ ਕਾਮਾਦਿਕ) ਪੰਜੇ ਚੋਰ ਉਸ ਦੇ ਟਾਕਰੇ ਤੋਂ ਭੱਜ ਜਾਂਦੇ ਹਨ, ਉਸ ਦੀ ਆਤਮਕ ਜੀਵਨ ਦੀ ਸਾਰੀ ਦੀ ਸਾਰੀ ਰਾਸਿ-ਪੰੂਜੀ (ਲੁੱਟੇ ਜਾਣ ਤੋਂ) ਬਚ ਜਾਂਦੀ ਹੈ,
The five thieves run away, when one joins the Saadh Sangat, the Company of the Holy.
 
ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥
(ਸਗੋਂ ਉਸ ਨੂੰ ਇਸ ਨਾਮ-ਵਣਜ ਵਿਚ) ਬਹੁਤਾ ਨਫ਼ਾ ਭੀ ਪੈਂਦਾ ਹੈ, ਅਤੇ ਪਰਲੋਕ ਵਿਚ ਸੋਭਾ ਨਾਲ ਜਾਂਦਾ ਹੈ ।੨।
His investment is intact, and he earns great profits; his household is blessed with honor. ||2||
 
ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰ ਥਾਂ) ਅੱਖਾਂ ਨਾਲ ਪਰਮਾਤਮਾ ਦਾ ਦਰਸ਼ਨ ਕਰ ਕੇ ਉਸ ਮਨੁੱਖ ਦੀ ਭਟਕਣਾ ਮੁੱਕ ਜਾਂਦੀ ਹੈ, ਕੁਰਾਹੇ ਜਾਣ ਵਾਲੀ ਆਦਤ ਦੂਰ ਹੋ ਜਾਂਦੀ ਹੈ,
His position is unmoving and eternal, his anxiety is ended, and he wavers no more.
 
ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥
(ਵਿਕਾਰਾਂ ਦੇ ਟਾਕਰੇ ਤੇ) ਉਸ ਦਾ ਹਿਰਦਾ-ਆਸਣ ਅਟੱਲ ਹੋ ਜਾਂਦਾ ਹੈ, ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਜਾਂਦੀ ਹੈ, ਉਹ ਮਨੁੱਖ (ਵਿਕਾਰਾਂ ਦੇ ਸਾਹਮਣੇ) ਡੋਲਦਾ ਨਹੀਂ ।੩।
His doubts and misgivings are dispelled, and he sees God everywhere. ||3||
 
ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥
ਹੇ ਨਾਨਕ! ਪਰਮਾਤਮਾ ਗੁਣਾਂ ਦਾ ਅਥਾਹ ਸਮੁੰਦਰ ਹੈ, ਗੁਣਾਂ ਦਾ ਖ਼ਜ਼ਾਨਾ ਹੈ (ਬਿਆਨ ਕੀਤਿਆਂ) ਉਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।
The Virtues of our Virtuous Lord and Master are so profound; how many of His Glorious Virtues should I speak?
 
ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥
ਪਰ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੯।੩੯।
Nanak has obtained the Ambrosial Nectar of the Lord, Har, Har, in the Company of the Holy. ||4||9||39||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by