ਮਾਝ ਮਹਲਾ ੫ ॥
Maajh, Fifth Mehl:
ਭਏ ਕ੍ਰਿਪਾਲ ਗੋਵਿੰਦ ਗੁਸਾਈ ॥
ਸ੍ਰਿਸ਼ਟੀ ਦਾ ਖਸਮ ਪਰਮਾਤਮਾ (ਸਭ ਜੀਵਾਂ ਉੱਤੇ) ਦਇਆਵਾਨ ਹੁੰਦਾ ਹੈ ।
The Lord of the Universe, the Support of the earth, has become Merciful;
ਮੇਘੁ ਵਰਸੈ ਸਭਨੀ ਥਾਈ ॥
(ਜਿਵੇਂ) ਬੱਦਲ (ਉੱਚੇ ਨੀਵੇਂ) ਸਭ ਥਾਵਾਂ ਤੇ ਵਰਖਾ ਕਰਦਾ ਹੈ
the rain is falling everywhere.
ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥
ਉਸ ਕਰਤਾਰ ਨੇ ਜੋ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜੋ ਸਦਾ ਹੀ ਕਿਰਪਾ ਦਾ ਘਰ ਹੈ (ਸੇਵਕਾਂ ਦੇ ਹਿਰਦੇ ਵਿਚ ਨਾਮ ਦੀ ਬਰਕਤਿ ਨਾਲ) ਸ਼ਾਂਤੀ ਦੀ ਦਾਤਿ ਬਖ਼ਸ਼ੀ ਹੋਈ ਹੈ ।੧।
He is Merciful to the meek, always Kind and Gentle; the Creator has brought cooling relief. ||1||
ਅਪੁਨੇ ਜੀਅ ਜੰਤ ਪ੍ਰਤਿਪਾਰੇ ॥
(ਹੇ ਭਾਈ !) ਪਰਮਾਤਮਾ ਆਪਣੇ (ਪੈਦਾ ਕੀਤੇ) ਸਾਰੇ ਜੀਅ ਜੰਤਾਂ ਦੀ ਪਾਲਣਾ ਕਰਦਾ ਹੈ ।
He cherishes all His beings and creatures,
ਜਿਉ ਬਾਰਿਕ ਮਾਤਾ ਸੰਮਾਰੇ ॥
ਜਿਵੇਂ ਮਾਂ ਆਪਣੇ ਬੱਚਿਆਂ ਦੀ ਸੰਭਾਲ ਕਰਦੀ ਹੈ
as the mother cares for her children.
ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥
(ਸਭ ਦੇ) ਦੁੱਖਾਂ ਦਾ ਨਾਸ ਕਰਨ ਵਾਲੇ ਤੇ ਸੁਖਾਂ ਦਾ ਸਮੁੰਦਰ ਮਾਲਕ-ਪ੍ਰਭੂ ਸਭ ਜੀਵਾਂ ਨੂੰ ਖ਼ੁਰਾਕ ਦੇਂਦਾ ਹੈ ।੨।
The Destroyer of pain, the Ocean of Peace, the Lord and Master gives sustenance to all. ||2||
ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥
(ਹੇ ਭਾਈ !) ਮਿਹਰ ਕਰਨ ਵਾਲਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਹਰ ਥਾਂ) ਵਿਆਪ ਰਿਹਾ ਹੈ,
The Merciful Lord is totally pervading and permeating the water and the land.
ਸਦ ਬਲਿਹਾਰਿ ਜਾਈਐ ਕੁਰਬਾਨਾ ॥
ਉਸ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ, ਕੁਰਬਾਨ ਹੋਣਾ ਚਾਹੀਦਾ ਹੈ ।
I am forever devoted, a sacrifice to Him.
ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥
(ਹੇ ਭਾਈ !) ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਇਕ ਖਿਨ ਵਿਚ (ਸੰਸਾਰ-ਸਮੁੰਦਰ ਤੋਂ) ਬਚਾ ਸਕਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਸਿਮਰਨਾ ਚਾਹੀਦਾ ਹੈ ।੩।
Night and day, I always meditate on Him; in an instant, He saves all. ||3||
ਰਾਖਿ ਲੀਏ ਸਗਲੇ ਪ੍ਰਭਿ ਆਪੇ ॥
(ਜੇਹੜੇ ਜੇਹੜੇ ਵਡਭਾਗੀ ਪ੍ਰਭੂ ਦੀ ਸਰਨ ਆਏ,) ਪ੍ਰਭੂ ਨੇ ਉਹ ਸਾਰੇ ਆਪ (ਦੁੱਖ-ਕਲੇਸ਼ਾਂ ਤੋਂ) ਬਚਾ ਲਏ ।
God Himself protects all;
ਉਤਰਿ ਗਏ ਸਭ ਸੋਗ ਸੰਤਾਪੇ ॥
ਉਹਨਾਂ ਦੇ ਸਾਰੇ ਚਿੰਤਾ-ਫ਼ਿਕਰ ਸਾਰੇ ਦੁੱਖ-ਕਲੇਸ਼ ਦੂਰ ਹੋ ਗਏ ।
He drives out all sorrow and suffering.
ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥
ਪਰਮਾਤਮਾ ਦਾ ਨਾਮ ਜਪਿਆਂ ਮਨੁੱਖ ਦਾ ਮਨ ਮਨੁੱਖ ਦਾ ਸਰੀਰ (ੳੱੁਚੇ ਆਤਮਕ ਜੀਵਨ ਦੀ) ਹਰਿਆਵਲ (ਦਾ ਸਰੂਪ) ਬਣ ਜਾਂਦਾ ਹੈ । ਹੇ ਨਾਨਕ ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ ! (ਮੇਰੇ ਉਤੇ ਭੀ) ਮਿਹਰ ਦੀ ਨਿਗਾਹ ਕਰ (ਮੈਂ ਭੀ ਤੇਰਾ ਨਾਮ ਸਿਮਰਦਾ ਰਹਾਂ) ।੪।੨੯।੩੬।
Chanting the Naam, the Name of the Lord, the mind and body are rejuvenated. O Nanak, God has bestowed His Glance of Grace. ||4||29||36||