ਬਿਲਾਵਲੁ ਮਹਲਾ ੫ ॥
Bilaaval, Fifth Mehl:
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥
ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ), ਪੱਖਾ (ਝੱਲਿਆ ਕਰ), (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ ।
Carry water for the Lord's slave, wave the fan over him, and grind his corn; then, you shall be happy.
ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥
ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ—ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ।੧।
Burn in the fire your power, property and authority. ||1||
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥
ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ ।
Grasp hold of the feet of the servant of the humble Saints.
ਮਾਇਆਧਾਰੀ ਛਤ੍ਰਪਤਿ ਤਿਨ੍ਹ ਛੋਡਉ ਤਿਆਗਿ ॥੧॥ ਰਹਾਉ ॥
ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ।੧।ਰਹਾਉ।
Renounce and abandon the wealthy, the regal overlords and kings. ||1||Pause||
ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥
ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੱੁਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ) ।
The dry bread of the Saints is equal to all treasures.
ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥
ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ।੨।
The thirty-six tasty dishes of the faithless cynic, are just like poison. ||2||
ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥
ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ ।
Wearing the old blankets of the humble devotees, one is not naked.
ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥
ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ ।੩।
But by putting on the silk clothes of the faithless cynic, one loses one's honor. ||3||
ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ ।
Friendship with the faithless cynic breaks down mid-way.
ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥
ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ ।੪।
But whoever serves the humble servants of the Lord, is emancipated here and hereafter. ||4||
ਸਭ ਕਿਛੁ ਤੁਮ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥
ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ । ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ ।
Everything comes from You, O Lord; You Yourself created the creation.
ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
ਹੇ ਨਾਨਕ! ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ ।੫।੧੪।੪੪।
Blessed with the Blessed Vision of the Darshan of the Holy, Nanak sings the Glorious Praises of the Lord. ||5||14||44||