ਬਿਲਾਵਲੁ ਮਹਲਾ ੫ ॥
Bilaaval, Fifth Mehl:
ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥
ਹੇ ਭਾਈ! ਗੁਰੂ ਦੇ ਬਚਨ ਕਦੇ ਟਲਣ ਵਾਲੇ ਨਹੀਂ ਹਨ ।
The words of the Holy are eternal and unchanging; this is apparent to everyone.
ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥
ਗੁਰੂ ਨੇ ਸਾਰੇ ਜਗਤ ਵਿਚ ਇਹ ਗੱਲ ਪਰਗਟ ਸੁਣਾ ਦਿੱਤੀ ਹੈ ਕਿ ਜਿਸ ਮਨੁੱਖ ਨੂੰ ਗੁਰੂ ਦਾ ਸੰਗ ਪ੍ਰਾਪਤ ਹੁੰਦਾ ਹੈ, ਉਸ ਨੂੰ ਪ੍ਰਭੂ ਪਾਤਿਸ਼ਾਹ ਮਿਲ ਪੈਂਦਾ ਹੈ ।੧।ਰਹਾਉ।
That humble being, who joins the Saadh Sangat, meets the Sovereign Lord. ||1||
ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥
ਹੇ ਭਾਈ! ਸਾਰੇ ਜੀਵ (ਹੋਰ ਹੋਰ) ਅਨੇਕਾਂ ਗੱਲਾਂ ਕਰ ਕੇ ਥੱਕ ਜਾਂਦੇ ਹਨ (ਹੋਰ ਹੋਰ ਗੱਲਾਂ ਸਫਲ ਨਹੀਂ ਹੁੰਦੀਆਂ), ਗੁਰੂ (ਹੀ) ਪ੍ਰਭੂ-ਚਰਨਾਂ ਵਿਚ (ਜੀਵ ਨੂੰ) ਲਿਆ ਜੋੜਦਾ ਹੈ ।
This faith in the Lord of the Universe, and peace, are found by meditating on the Lord.
ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥
(ਗੁਰੂ ਹੀ) ਪਰਮਾਤਮਾ ਬਾਰੇ ਇਹ ਨਿਸ਼ਚਾ (ਜੀਵ ਦੇ ਅੰਦਰ ਪੈਦਾ ਕਰਦਾ ਹੈ ਕਿ) ਪਰਮਾਤਮਾ ਦਾ ਨਾਮ ਜਪ ਕੇ (ਮਨੁੱਖ) ਆਤਮਕ ਆਨੰਦ ਪ੍ਰਾਪਤ ਕਰਦਾ ਹੈ ।੧।ਰਹਾਉ।
Everyone is speaking in various ways, but the Guru has brought the Lord into the home of my self. ||1||Pause||
ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥
(ਹੇ ਭਾਈ! ਗੁਰੂ ਦੱਸਦਾ ਹੈ ਕਿ) ਪਰਮਾਤਮਾ ਉਸ ਮਨੁੱਖ ਦੀ ਇੱਜ਼ਤ ਰੱਖ ਲੈਂਦਾ ਹੈ ਜੋ ਉਸ ਦੀ ਸਰਨ ਆ ਪੈਂਦਾ ਹੈ—ਇਸ ਵਿਚ ਰਤਾ ਭੀ ਸ਼ੱਕ ਨਹੀਂ ।
He preserves the honor of those who seek His Sanctuary; there is no doubt about this at all.
ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥
(ਇਸ ਵਾਸਤੇ, ਹੇ ਭਾਈ!) ਇਸ ਮਨੁੱਖਾ ਸਰੀਰ ਵਿਚ ਪਰਮਾਤਮਾ ਦਾ ਨਾਮ ਬੀਜੋ । ਇਹ ਮੌਕਾ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।੨।
In the field of actions and karma, plant the Lord's Name; this opportunity is so difficult to obtain! ||2||
ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥
(ਹੇ ਭਾਈ! ਗੁਰੂ ਦੱਸਦਾ ਹੈ ਕਿ) ਪਰਮਾਤਮਾ ਆਪ ਹੀ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ । ਸਾਰੀ ਸ੍ਰਿਸ਼ਟੀ ਉਵੇਂ ਹੀ ਕਰਦੀ ਹੈ ਜਿਵੇਂ ਪਰਮਾਤਮਾ ਪ੍ਰੇਰਦਾ ਹੈ ।
God Himself is the Inner-knower, the Searcher of hearts; He does, and causes everything to be done.
ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥
(ਸਰਨ ਪਏ) ਅਨੇਕਾਂ ਹੀ ਵਿਕਾਰੀਆਂ ਨੂੰ ਪਰਮਾਤਮਾ ਪਵਿੱਤਰ ਜੀਵਨ ਵਾਲਾ ਬਣਾ ਦੇਂਦਾ ਹੈ—ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ ।੩।
He purifies so many sinners; this is the natural way of our Lord and Master. ||3||
ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥
ਹੇ ਨਾਨਕ! (ਆਖ—) ਹੇ ਮਨੁੱਖੋ! ਮਾਇਆ ਦੀ ਭਟਕਣਾ ਵਿਚ ਪੈ ਕੇ ਇਹ ਗੱਲ ਭੁੱਲ ਨਾਹ ਜਾਣੀ ਕਿ ਜਿਸ ਮਨੁੱਖ ਨੂੰ ਪ੍ਰਭੂ ਨੇ ਆਪ ਵਡਿਆਈ ਬਖ਼ਸ਼ੀ,
Don't be fooled, O mortal being, by the illusion of Maya.
ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥
ਉਸ ਦੀ ਉਹ ਇੱਜ਼ਤ ਜ਼ਰੂਰ ਰੱਖ ਲੈਂਦਾ ਹੈ ।੪।੧੬।੪੬।
O Nanak, God saves the honor of those of whom He approves. ||4||16||46||