ਬਿਲਾਵਲੁ ਮਹਲਾ ੫ ॥
Bilaaval, Fifth Mehl:
ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥
ਹੇ ਭਾਈ! ਪ੍ਰਭੂ ਦੇ ਭਗਤ ਇਕ ਪ੍ਰਭੂ ਦੀ ਹੀ ਓਟ ਲੈਂਦੇ ਹਨ, ਹੋਰ (ਆਸਰਿਆਂ ਦੀ) ਆਸ ਛੱਡ ਦੇਂਦੇ ਹਨ ।
The Lord of the Universe is my only Support. I have renounced all other hopes.
ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥
(ਉਹਨਾਂ ਨੂੰ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਸਭ ਜੀਵਾਂ ਉਤੇ ਤਾਕਤ ਰੱਖਣ ਵਾਲਾ ਹੈ, ਸਭ ਤਾਕਤਾਂ ਨਾਲ ਭਰਪੂਰ ਹੈ, ਸਭ ਗੁਣਾਂ ਦਾ ਖ਼ਜ਼ਾਨਾ ਹੈ ।੧।
God is All-powerful, above all; He is the perfect treasure of virtue. ||1||
ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥
ਹੇ ਭਾਈ! ਪਰਮਾਤਮਾ ਦੇ ਸੇਵਕਾਂ (ਦੀ ਜ਼ਿੰਦਗੀ) ਦਾ ਆਸਰਾ ਪਰਮਾਤਮਾ ਦਾ ਨਾਮ (ਹੀ ਹੁੰਦਾ) ਹੈ, ਸੇਵਕ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ,
The Naam, the Name of the Lord, is the Support of the humble servant who seeks God's Sanctuary.
ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥
ਸੇਵਕਾਂ ਦੇ ਮਨ ਵਿਚ ਸਦਾ ਪਰਮਾਤਮਾ (ਦੇ ਨਾਮ) ਦਾ ਹੀ ਸਹਾਰਾ ਹੁੰਦਾ ਹੈ ।੧।ਰਹਾਉ।
In their minds, the Saints take the Support of the Transcendent Lord. ||1||Pause||
ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥
(ਹੇ ਭਾਈ! ਸੰਤ ਜਨਾਂ ਨੂੰ ਯਕੀਨ ਹੈ ਕਿ) ਪਰਮਾਤਮਾ ਆਪ ਹਰੇਕ ਜੀਵ ਦੀ ਰੱਖਿਆ ਕਰਦਾ ਹੈ, ਆਪ ਹਰੇਕ ਦਾਤਿ ਦੇਂਦਾ ਹੈ, ਆਪ ਹੀ (ਹਰੇਕ ਦੀ) ਪਾਲਣਾ ਕਰਦਾ ਹੈ,
He Himself preserves, and He Himself gives. He Himself cherishes.
ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮ੍ਹਾਰੈ ॥੨॥
ਪ੍ਰਭੂ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਕਿਰਪਾ ਦਾ ਸੋਮਾ ਹੈ, ਤੇ, (ਹਰੇਕ ਜੀਵ ਦੇ) ਹਰੇਕ ਸਾਹ ਨਾਲ ਸੰਭਾਲ ਕਰਦਾ ਹੈ ।੨।
Merciful to the meek, the treasure of mercy, He remembers and protects us with each and every breath. ||2||
ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥
ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਸਹੀ ਜੀਵਨ ਦੀ) ਸਿੱਖਿਆ ਦਿੱਤੀ (ਉਸ ਨੂੰ ਯਕੀਨ ਬਣ ਗਿਆ ਕਿ) ਮਾਲਕ-ਪ੍ਰਭੂ ਦੀ ਰਜ਼ਾ ਵਿਚ ਰਿਹਾਂ ਹੀ ਸੁਖ ਮਿਲਦਾ ਹੈ,
Whatever the Creator Lord does is glorious and great.
ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥
ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਜੋ ਕੁਝ ਕਰ ਰਿਹਾ ਹੈ ਉਹੀ ਜੀਵਾਂ ਦੀ ਭਲਾਈ ਵਾਸਤੇ ਹੈ ।੩।
The Perfect Guru has instructed me, that peace comes by the Will of our Lord and Master. ||3||
ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥
ਹੇ ਨਾਨਕ! ਪਰਮਾਤਮਾ ਦੇ ਦਾਸ ਨੇ (ਦੁਨੀਆ ਵਾਲੇ) ਚਿੰਤਾ ਫ਼ਿਕਰ ਝੋਰੇ ਛੱਡ ਕੇ ਸਦਾ ਪਰਮਾਤਮਾ ਦੇ ਹੁਕਮ ਨੂੰ (ਹੀ ਆਪਣੇ ਭਲੇ ਵਾਸਤੇ) ਪਛਾਣਿਆ ਹੈ ।
Anxieties, worries and calculations are dismissed; the Lord's humble servant accepts the Hukam of His Command.
ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥
ਪ੍ਰਭੂ ਦਾ ਦਾਸ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਯਕੀਨ ਹੈ ਕਿ) ਪ੍ਰਭੂ ਕਦੇ ਮਰਦਾ ਨਹੀਂ, ਅਤੇ ਹੀ ਆਪਣੇ ਸੇਵਕ ਦਾ ਸਾਥ ਛੱਡਦਾ ਹੈ ।੪।੧੮।੪੮।
He does not die, and He does not leave; Nanak is attuned to His Love. ||4||18||48||