ਬਿਲਾਵਲੁ ਮਹਲਾ ੫ ॥
Bilaaval, Fifth Mehl:
 
ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ ।
One who forgets God is filthy, poor and low.
 
ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥
ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ।੧।
The fool does not understand the Creator Lord; instead, he thinks that he himself is the doer. ||1||
 
ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥
(ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ । ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ ।
Pain comes, when one forgets Him. Peace comes when one remembers God.
 
ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥
ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ । ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ।੧।ਰਹਾਉ।
This is the way the Saints are in bliss - they continually sing the Glorious Praises of the Lord. ||1||Pause||
 
ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥
(ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ ।
The high, He makes low, and the low, he elevates in an instant.
 
ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥
ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।੨।
The value of the glory of our Lord and Master cannot be estimated. ||2||
 
ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥
(ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ ।
While he gazes upon beautiful dramas and plays, the day of his departure dawns.
 
ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥
ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ ।੩।
The dream becomes the dream, and his actions do not go along with him. ||3||
 
ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥
ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! (ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ ।
God is All-powerful, the Cause of causes; I seek Your Sanctuary.
 
ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥
ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ ।੪।੨੦।੫੦।
Day and night, Nanak meditates on the Lord; forever and ever he is a sacrifice. ||4||20||50||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by