ਮਾਝ ਮਹਲਾ ੫ ॥
Maajh, Fifth Mehl:
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥
(ਹੇ ਭਾਈ !) ਜਿਸ ਥਾਂ ਤੇ ਪਿਆਰੇ ਪ੍ਰਭੂ ਦਾ ਨਾਮ ਸਿਮਰਦੇ ਰਹੀਏ,
Where the Naam, the Name of God the Beloved is chanted
ਸੇ ਅਸਥਲ ਸੋਇਨ ਚਉਬਾਰੇ ॥
ਉਹ ਰੜੇ ਥਾਂ ਭੀ (ਮਾਨੋ) ਸੋਨੇ ਦੇ ਚੁਬਾਰੇ ਹਨ ।
-those barren places become mansions of gold.
ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
ਪਰ, ਹੇ ਮੇਰੇ ਗੋਬਿੰਦ ! ਜਿਸ ਥਾਂ ਤੇਰਾ ਨਾਮ ਨਾਹ ਜਪਿਆ ਜਾਏ, ਉਹ (ਵੱਸਦੇ) ਸ਼ਹਿਰ ਭੀ ਉਜਾੜ (ਸਮਾਨ) ਹਨ ।੧।
Where the Naam, the Name of my Lord of the Universe is not chanted-those towns are like the barren wilderness. ||1||
ਹਰਿ ਰੁਖੀ ਰੋਟੀ ਖਾਇ ਸਮਾਲੇ ॥
(ਹੇ ਭਾਈ !) ਜੇਹੜਾ ਮਨੁੱਖ ਰੁੱਖੀ ਰੋਟੀ ਖਾ ਕੇ (ਭੀ) ਪਰਮਾਤਮਾ (ਦਾ ਨਾਮ ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦਾ ਹੈ,
One who meditates as he eats dry bread,
ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥
ਪਰਮਾਤਮਾ ਉਸਦੇ ਅੰਦਰ ਬਾਹਰ ਹਰ ਥਾਂ ਉਸ ਉੱਤੇ ਆਪਣੀ ਮਿਹਰ ਦੀ ਨਿਗਾਹ ਰੱਖਦਾ ਹੈ ।
sees the Blessed Lord inwardly and outwardly.
ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥
ਜੇਹੜਾ ਮਨੁੱਖ ਦੁਨੀਆ ਦੇ ਪਦਾਰਥ ਖਾ ਖਾ ਕੇ ਬੁਰੇ ਕੰਮ ਹੀ ਕਰਦਾ ਰਹਿੰਦਾ ਹੈ, ਉਸ ਨੂੰ ਜ਼ਹਿਰ ਦੀ ਬਗ਼ੀਚੀ ਜਾਣੋ ।੨।
Know this well, that one who eats and eats while practicing evil, is like a field of poisonous plants. ||2||
ਸੰਤਾ ਸੇਤੀ ਰੰਗੁ ਨ ਲਾਏ ॥
ਜੇਹੜਾ ਮਨੁੱਖ ਸੰਤ ਜਨਾਂ ਨਾਲ ਪ੍ਰੇਮ ਨਹੀਂ ਬਣਾਂਦਾ,
One who does not feel love for the Saints,
ਸਾਕਤ ਸੰਗਿ ਵਿਕਰਮ ਕਮਾਏ ॥
ਤੇ ਪਰਮਾਤਮਾ ਨਾਲੋਂ ਟੱੁਟੇ ਹੋਏ ਬੰਦਿਆਂ ਨਾਲ (ਰਲ ਕੇ) ਮੰਦੇ ਕਰਮ ਕਰਦਾ ਰਹਿੰਦਾ ਹੈ
misbehaves in the company of the wicked shaaktas, the faithless cynics;
ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
ਉਸ ਬੇ-ਸਮਝ ਨੇ ਇਹ ਅਤਿ ਕੀਮਤੀ ਸਰੀਰ ਵਿਅਰਥ ਗਵਾ ਲਿਆ, ਉਹ ਆਪਣੀਆਂ ਜੜ੍ਹਾਂ ਆਪ ਹੀ ਵੱਢ ਰਿਹਾ ਹੈ ।੩।
he wastes this human body, so difficult to obtain. In his ignorance, he tears up his own roots. ||3||
ਤੇਰੀ ਸਰਣਿ ਮੇਰੇ ਦੀਨ ਦਇਆਲਾ ॥
ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ
I seek Your Sanctuary, O my Lord, Merciful to the meek,
ਸੁਖ ਸਾਗਰ ਮੇਰੇ ਗੁਰ ਗੋਪਾਲਾ ॥
ਹੇ ਸੁਖਾਂ ਦੇ ਸਮੁੰਦਰ ! ਹੇ ਸ੍ਰਿਸ਼ਟੀ ਦੇ ਸਭ ਤੋਂ ਵੱਡੇ ਪਾਲਕ !
Ocean of Peace, my Guru, Sustainer of the world.
ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥
ਮਿਹਰ ਕਰੋ (ਤੇਰਾ ਦਾਸ) ਨਾਨਕ ਤੇਰੇ ਗੁਣ ਗਾਂਦਾ ਰਹੇ । (ਹੇ ਪ੍ਰਭੂ !) ਸਾਡੀ ਲਾਜ ਰੱਖੇ (ਅਸੀ ਵਿਕਾਰਾਂ ਵਿਚ ਖ਼ੁਆਰ ਨਾਹ ਹੋਵੀਏ) ।੪।੩੦।੪੭।
Shower Your Mercy upon Nanak, that he may sing Your Glorious Praises; please, preserve my honor. ||4||30||37||